ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਤਾਰ 11 ਜਾਂ 12 ਨੂੰ ਹੋਣ ਦੀ ਸੰਭਾਵਨਾ
ਮੁੰਬਈ, 6 ਦਸੰਬਰ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਅਗਵਾਈ ਵਾਲੀ ਮਹਾਰਾਸ਼ਟਰ ਸਰਕਾਰ ਦਾ ਮੰਤਰੀ ਮੰਡਲ ਵਿਸਤਾਰ 11 ਜਾਂ 12 ਦਸੰਬਰ ਨੂੰ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਪੂਰੀ ਸੰਭਾਵਨਾ ਹੈ ਕਿ ਅਜੀਤ...
Advertisement
ਮੁੰਬਈ, 6 ਦਸੰਬਰ
ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਅਗਵਾਈ ਵਾਲੀ ਮਹਾਰਾਸ਼ਟਰ ਸਰਕਾਰ ਦਾ ਮੰਤਰੀ ਮੰਡਲ ਵਿਸਤਾਰ 11 ਜਾਂ 12 ਦਸੰਬਰ ਨੂੰ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ।
Advertisement
ਸੂਤਰਾਂ ਨੇ ਦੱਸਿਆ ਕਿ ਪੂਰੀ ਸੰਭਾਵਨਾ ਹੈ ਕਿ ਅਜੀਤ ਪਵਾਰ ਦੀ ਅਗਵਾਈ ਵਾਲੀ ਰਾਸ਼ਟਰਵਾਦੀ ਕਾਂਗਰਸ ਪਾਰਟੀ ਵਿੱਤ ਵਿਭਾਗ ਅਤੇ ਭਾਜਪਾ ਗ੍ਰਹਿ ਵਿਭਾਗ ਆਪਣੇ ਕੋਲ ਰੱਖੇਗੀ, ਜਿਵੇਂ ਕਿ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਪਿਛਲੀ ਸਰਕਾਰ ਵਿੱਚ ਸੀ। ਸ਼ਿਵ ਸੈਨਾ ਦੇ ਸੂਤਰਾਂ ਦੀ ਮੰਨੀਏ ਤਾਂ ਸ਼ਿੰਦੇ ਦੀ ਅਗਵਾਈ ਵਾਲੀ ਸ਼ਿਵ ਸੈਨਾ ਸ਼ਹਿਰੀ ਵਿਕਾਸ ਮੰਤਰਾਲੇ ਆਪਣੇ ਕੋਲ ਰੱਖੇਗੀ ਅਤੇ ਰੈਵੇਨਿਊ ਵੀ ਉਸੇ ਨੂੰ ਮਿਲ ਸਕਦਾ ਹੈ। ਮਹਾਰਾਸ਼ਟਰ ਵਿੱਚ ਮੰਤਰੀ ਮੰਡਲ ’ਚ ਮੁੱਖ ਮੰਤਰੀ ਸਣੇ ਵੱਧ ਤੋਂ ਵੱਧ 43 ਮੰਤਰੀ ਹੋ ਸਕਦੇ ਹਨ। -ਪੀਟੀਆਈ
Advertisement