ਮੁੰਬਈ, 21 ਜੂਨ
ਮਹਾਰਾਸ਼ਟਰ ਦੇ ਮੰਤਰੀ ਏਕਨਾਥ ਸ਼ਿੰਦੇ ਅਤੇ ਸ਼ਿਵ ਸੈਨਾ ਦੇ ਕੁਝ ਹੋਰ ਵਿਧਾਇਕਾਂ ਨੇ ਗੁਜਰਾਤ ਵਿੱਚ ਡੇਰੇ ਲਾਉਣ ਕਾਰਨ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਪਾਰਟੀ ਦੇ ਉੱਚ ਨੇਤਾਵਾਂ ਅਤੇ ਵਿਧਾਇਕਾਂ ਨਾਲ ਅੱਜ ਮੀਟਿੰਗ ਕੀਤੀ। ਸ਼ਿਵ ਸੈਨਾ ਦੀ ਅਗਵਾਈ ਵਾਲੀ ਮਹਾ ਵਿਕਾਸ ਅਗਾੜੀ (ਐੱਮਵੀਏ) ਸਰਕਾਰ ਨੂੰ ਸੋਮਵਾਰ ਨੂੰ ਉਸ ਸਮੇਂ ਕਰਾਰਾ ਝਟਕਾ ਲੱਗਾ ਜਦੋਂ ਉਹ ਮਹਾਰਾਸ਼ਟਰ ਵਿਧਾਨ ਪਰਿਸ਼ਦ ਚੋਣਾਂ ਵਿੱਚ ਹਾਰ ਗਈ।