ਮੁੰਬਈ, 22 ਜੂਨ
ਮਹਾਰਾਸ਼ਟਰ ਭਾਰੀ ਸਿਆਸੀ ਉਥਲ-ਪੁਥਲ ਦਰਮਿਆਨ ਰਾਜ ਦੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਕਰੋਨਾ ਹੋ ਗਿਆ ਹੈ। ਸੂਬਾ ਕਾਂਗਰਸ ਪ੍ਰਧਾਨ ਨਾਨਾ ਪਟੋਲੇ ਨੇ ਇਸ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ ਮੁੱਖ ਮੰਤਰੀ ਦਫ਼ਤਰ ਵੱਲੋਂ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੂੰ ਅੱਜ ਸਵੇਰੇ ਕਰੋਨਾ ਪਾਜ਼ੇਟਿਵ ਰਿਪੋਰਟ ਆਉਣ ਤੋਂ ਬਾਅਦ ਮੁੱਖ ਮੰਤਰੀ ਨੂੰ ਕੋਵਿਡ ਹੋਣ ਦੀ ਪੁਸ਼ਟੀ ਹੋਈ ਹੈ। ਰਾਜਪਾਲ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।