ਮਹਾਰਾਸ਼ਟਰ ਸੰਕਟ: ਮੁੱਖ ਮੰਤਰੀ ਠਾਕਰੇ ਨੇ 9 ਬਾਗ਼ੀ ਮੰਤਰੀਆਂ ਦੇ ਮਹਿਕਮੇ ਹੋਰਨਾਂ ਮੰਤਰੀਆਂ ਨੂੰ ਦਿੱਤੇ

ਮਹਾਰਾਸ਼ਟਰ ਸੰਕਟ: ਮੁੱਖ ਮੰਤਰੀ ਠਾਕਰੇ ਨੇ 9 ਬਾਗ਼ੀ ਮੰਤਰੀਆਂ ਦੇ ਮਹਿਕਮੇ ਹੋਰਨਾਂ ਮੰਤਰੀਆਂ ਨੂੰ ਦਿੱਤੇ

ਮੁੰਬਈ, 27 ਜੂਨ

ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਗੁਹਾਟੀ ਵਿੱਚ ਡੇਰੇ ਲਾਈ ਬੈਠੇ 9 ਬਾਗ਼ੀ ਮੰਤਰੀਆਂ ਦੇ ਮਹਿਕਮੇ ਹੋਰਨਾਂ ਮੰਤਰੀਆਂ ਨੂੰ ਦੇ ਦਿੱਤੇ ਹਨ। ਅਧਿਕਾਰੀ ਨੇ ਇਕ ਬਿਆਨ ਵਿੱਚ ਕਿਹਾ ਕਿ ਪ੍ਰਸ਼ਾਸਨਿਕ ਸੌਖ ਲਈ ਮਹਿਕਮੇ ਹੋਰਨਾਂ ਮੰਤਰੀਆਂ ਨੂੰ ਦਿੱਤੇ ਗਏ ਹਨ। ਸ਼ਿਵ ਸੈਨਾ ਵਿੱਚ ਹੁਣ ਮੁੱਖ ਮੰਤਰੀ ਊਧਵ ਠਾਕਰੇ ਸਣੇ ਚਾਰ ਕੈਬਨਿਟ ਮੰਤਰੀ ਹਨ। ਇਨ੍ਹਾਂ ਵਿੱਚ ਆਦਿੱਤਿਆ ਠਾਕਰੇ, ਅਨਿਲ ਪਰਬ ਤੇ ਸੁਭਾਸ਼ ਦੇਸਾਈ ਸ਼ਾਮਲ ਹਨ। ਆਦਿੱਤਿਆ ਨੂੰ ਛੱਡ ਕੇ ਬਾਕੀ ਸਾਰੇ ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਦੇ ਮੈਂਬਰ ਹਨ। ਸ਼ਿਵ ਸੈਨਾ ਦੀ ਅਗਵਾਈ ਵਾਲੀ ਮਹਾ ਵਿਕਾਸ ਅਘਾੜੀ ਸਰਕਾਰ ਵਿੱਚ ਊਧਵ ਠਾਕਰੇ ਦੀ ਅਗਵਾਈ ਵਾਲੀ ਪਾਰਟੀ ਕੋਲ ਬਗ਼ਾਵਤ ਤੋਂ ਪਹਿਲਾਂ 10 ਕੈਬਨਿਟ ਰੈਂਕ ਦੇ ਮੰਤਰੀ ਤੇ ਚਾਰ ਰਾਜ ਮੰਤਰੀ ਸਨ। ਸ਼ਿੰਦੇ ਤੇ ਉਦੈ ਸਾਮੰਤ ਤੋਂ ਇਲਾਵਾ ਗੁਹਾਟੀ ਵਿੱਚ ਡੇੇਰੇ ਲਾਉਣ ਵਾਲੇ ਮੰਤਰੀਆਂ ਵਿੱਚ ਗੁਲਾਬਰਾਓ ਪਾਟਿਲ, ਦਾਦਾ ਭੂਸੇ, ਸੰਦੀਪਨ ਭੁਮਰੇ, ਸੰਭੂਰਾਜੇ ਦੇਸਾਈ ਤੇ ਅਬਦੁਲ ਸੱਤਾਰ ਸ਼ਾਮਲ ਹਨ। ਪ੍ਰਹਾਰ ਜਨਸ਼ਕਤੀ ਪਾਰਟੀ ਦਾ ਬੱਚੂ ਕੱਡੂ ਤੇ ਸੈਨਾ ਦੇ ਕੋਟੇ ’ਚੋਂ ਆਜ਼ਾਦ ਮੰਤਰੀ ਰਾਜੇਂਦਰ ਯੇਦਰਾਵਕਰ ਵੀ ਸ਼ਿੰਦੇ ਨਾਲ ਹਨ। ਸ਼ਿੰਦੇ ਦਾ ਮਹਿਕਮਾ ਸੁਭਾਸ਼ ਦੇਸਾਈ ਨੂੰ ਅਤੇ ਗੁਲਾਬਰਾਓ ਪਾਟਿਲ ਦਾ ਅਨਿਲ ਪਰਬ ਨੂੰ ਦਿੱਤਾ ਗਿਆ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਬਿਜਲੀ ਸੋਧ ਬਿੱਲ ਲੋਕ ਸਭਾ ’ਚ ਪੇਸ਼; ਵਿਆਪਕ ਚਰਚਾ ਲਈ ਸਟੈਂਡਿੰਗ ਕਮੇਟੀ ਕੋਲ ਭੇਜਿਆ

ਬਿਜਲੀ ਸੋਧ ਬਿੱਲ ਲੋਕ ਸਭਾ ’ਚ ਪੇਸ਼; ਵਿਆਪਕ ਚਰਚਾ ਲਈ ਸਟੈਂਡਿੰਗ ਕਮੇਟੀ ਕੋਲ ਭੇਜਿਆ

ਵਿਰੋਧੀ ਧਿਰਾਂ ਵੱਲੋਂ ਬਿੱਲ ਦਾ ਖਰੜਾ ਸੰਘੀ ਢਾਂਚੇ ਦੀ ਖਿਲਾਫ਼ਵਰਜ਼ੀ ਕਰ...

ਨਾਇਡੂ ਨੂੰ ਰਾਜ ਸਭਾ ਮੈਂਬਰਾਂ ਨੇ ਦਿੱਤੀ ਵਿਦਾਇਗੀ

ਨਾਇਡੂ ਨੂੰ ਰਾਜ ਸਭਾ ਮੈਂਬਰਾਂ ਨੇ ਦਿੱਤੀ ਵਿਦਾਇਗੀ

ਰਾਜ ਸਭਾ ਚੇਅਰਮੈਨ ਵਜੋਂ ਨਿਭਾਈ ਭੂਮਿਕਾ ਦੀ ਕੀਤੀ ਸ਼ਲਾਘਾ, ਜੀਵਨੀ ਲਿਖਣ ...

ਚੋਣ ਨਿਸ਼ਾਨ: ਊਧਵ ਧੜੇ ਨੇ ਦਸਤਾਵੇਜ਼ ਦਾਖ਼ਲ ਕਰਨ ਲਈ ਚੋਣ ਕਮਿਸ਼ਨ ਤੋਂ ਚਾਰ ਹਫ਼ਤੇ ਮੰਗੇ

ਚੋਣ ਨਿਸ਼ਾਨ: ਊਧਵ ਧੜੇ ਨੇ ਦਸਤਾਵੇਜ਼ ਦਾਖ਼ਲ ਕਰਨ ਲਈ ਚੋਣ ਕਮਿਸ਼ਨ ਤੋਂ ਚਾਰ ਹਫ਼ਤੇ ਮੰਗੇ

ਬਾਗ਼ੀ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਸਬੰਧੀ ਅਪੀਲ ਸੁਪਰੀਮ ਕੋਰਟ ’ਚ ਪੈ...

ਬੈਡਮਿੰਟਨ ਵਿੱਚ ਭਾਰਤ ਦੀ ਸੁਨਹਿਰੀ ਹੈਟ੍ਰਿਕ

ਬੈਡਮਿੰਟਨ ਵਿੱਚ ਭਾਰਤ ਦੀ ਸੁਨਹਿਰੀ ਹੈਟ੍ਰਿਕ

ਪੀਵੀ ਸਿੰਧੂ, ਲਕਸ਼ੈ ਸੇਨ ਸਿੰਗਲਜ਼ ਅਤੇ ਰੰਕੀ ਰੈੱਡੀ ਤੇ ਚਿਰਾਗ ਨੇ ਡਬਲਜ...

ਟੇਬਲ ਟੈਨਿਸ: ਸ਼ਰਤ ਨੂੰ ਸੋਨੇ ਤੇ ਸਾਥੀਆਨ ਨੂੰ ਕਾਂਸੀ ਦਾ ਤਗ਼ਮਾ

ਟੇਬਲ ਟੈਨਿਸ: ਸ਼ਰਤ ਨੂੰ ਸੋਨੇ ਤੇ ਸਾਥੀਆਨ ਨੂੰ ਕਾਂਸੀ ਦਾ ਤਗ਼ਮਾ

ਮਿਕਸਡ ਡਬਲਜ਼ ਦੇ ਫਾਈਨਲ ਵਿੱਚ ਸ਼ਰਤ ਤੇ ਅਕੁਲਾ ਦੀ ਜੋੜੀ ਨੇ ਕੀਤੀ ਜਿੱਤ ...