ਮਹਾਰਾਸ਼ਟਰ: ਪਾਲਘਰ ਦੀ ਕੈਮੀਕਲ ਫੈਕਟਰੀ ’ਚ ਧਮਾਕਾ, ਇਕ ਮੌਤ, ਚਾਰ ਜ਼ਖ਼ਮੀ
ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿਚ ਕੈਮੀਕਲ ਫੈਕਟਰੀ ਵਿਚ ਹੋਏ ਧਮਾਕੇ ਵਿਚ ਇਕ ਵਰਕਰ ਦੀ ਮੌਤ ਹੋ ਗਈ ਜਦੋਂਕਿ ਚਾਰ ਹੋਰ ਜ਼ਖ਼ਮੀ ਦੱਸੇ ਜਾਂਦੇ ਹਨ। ਧਮਾਕਾ ਵੀਰਵਾਰ ਰਾਤ ਸਾਢੇ ਸੱਤ ਵਜੇ ਦੇ ਕਰੀਬ ਲਿੰਬਾਨੀ ਸਾਲਟ ਇੰਡਸਟਰੀਜ਼ ਵਿਚ ਹੋਇਆ। ਪਾਲਘਰ ਜ਼ਿਲ੍ਹਾ ਆਫ਼ਤ...
Advertisement
ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿਚ ਕੈਮੀਕਲ ਫੈਕਟਰੀ ਵਿਚ ਹੋਏ ਧਮਾਕੇ ਵਿਚ ਇਕ ਵਰਕਰ ਦੀ ਮੌਤ ਹੋ ਗਈ ਜਦੋਂਕਿ ਚਾਰ ਹੋਰ ਜ਼ਖ਼ਮੀ ਦੱਸੇ ਜਾਂਦੇ ਹਨ। ਧਮਾਕਾ ਵੀਰਵਾਰ ਰਾਤ ਸਾਢੇ ਸੱਤ ਵਜੇ ਦੇ ਕਰੀਬ ਲਿੰਬਾਨੀ ਸਾਲਟ ਇੰਡਸਟਰੀਜ਼ ਵਿਚ ਹੋਇਆ।
ਪਾਲਘਰ ਜ਼ਿਲ੍ਹਾ ਆਫ਼ਤ ਪ੍ਰਬੰਧਨ ਸੈੱਲ ਦੇ ਮੁਖੀ ਵਿਵੇਕਾਨੰਦ ਕਦਮ ਨੇ ਕਿਹਾ ਕਿ ਧਾਤ ਤੇ ਤੇਜਾਬ ਨੂੰ ਮਿਲਾਉਣ ਮੌਕੇ ਜ਼ੋਰਦਾਰ ਧਮਾਕਾ ਹੋਇਆ ਤੇ ਇਸ ਦੌਰਾਨ ਸਾਈਟ ਉੱਤੇ ਪੰਜ ਕਾਮੇ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਕ ਵਰਕਰ ਦੀ ਮੌਕੇ ’ਤੇ ਮੌਤ ਹੋ ਗਹੀ ਜਦੋਂਕਿ ਦੋ ਜਣੇ ਝੁਲਸ ਗਏ ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
Advertisement
ਕੁਝ ਦੂਰੀ ’ਤੇ ਖੜ੍ਹੇ ਦੋ ਹੋਰ ਕਾਮਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਲ ਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਫਾਇਰ ਬ੍ਰਿਗੇਡ ਤੇ ਆਫ਼ਤ ਪ੍ਰਬੰਧਨ ਅਮਲੇ ਸਣੇ ਐਮਰਜੈਂਸੀ ਟੀਮਾਂ ਨੇ ਮੌਕੇ ’ਤੇ ਪੁੱਜ ਕੇ ਸਥਿਤੀ ਨੂੰ ਕਾਬੂ ਹੇਠ ਲਿਆਂਦਾ। ਸਥਾਨਕ ਪੁਲੀਸ ਵੱਲੋੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Advertisement
Advertisement
×

