ਨਾਗਪੁਰ (ਮਹਾਰਾਸ਼ਟਰ), 14 ਦਸੰਬਰ
ਮਹਾਰਾਸ਼ਟਰ ਦੇ ਨਾਗਪੁਰ ਵਿੱਚ 19 ਸਾਲਾ ਮੁਟਿਆਰ ਨੇ ਆਪਣੇ ਪ੍ਰੇਮੀ ਨਾਲ ਵਿਆਹ ਕਰਵਾਉਣ ਲਈ ਪੁਲੀਸ ਕੋਲ ਸਮੂਹਿਕ ਬਲਾਤਕਾਰ ਦੀ ਝੂਠੀ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਕਾਰਨ ਨਾਗਪੁਰ ਪੁਲੀਸ ਨੂੰ ਭਾਜੜਾਂ ਪੈ ਗਈਆਂ। ਨਾਗਪੁਰ ਦੇ ਪੁਲੀਸ ਕਮਿਸ਼ਨਰ ਅਮਿਤੇਸ਼ ਕੁਮਾਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਸਮੇਤ 1,000 ਤੋਂ ਵੱਧ ਸੁਰੱਖਿਆ ਕਰਮਚਾਰੀਆਂ ਨੇ ਮਾਮਲੇ ਦੀ ਜਾਂਚ ਕੀਤੀ। ਇਸ ਸਬੰਧੀ 40 ਟੀਮਾਂ ਬਣਾਈਆਂ ਗਈਆਂ ਤੇ 250 ਸੀਸੀਟੀਵੀ ਕੈਮਰੇ ਦੇਖੇ ਗਏ।ਸਾਰੀ ਜਾਂਚ ਤੋਂ ਬਾਅਦ ਪੁਲੀਸ ਨੇ ਲੜਕੀ ਤੋਂ ਪੁੱਛ ਪੜਤਾਲ ਕੀਤੀ ਤੇ ਨਤੀਜਾ ਨਿਕਲਿਆ ਕਿ ਮੁਟਿਆਰ ਨੇ ਆਪਣੇ ਪ੍ਰੇਮੀ ਨਾਲ ਵਿਆਹ ਕਰਵਾਉਣ ਲਈ ਝੂਠੀ ਕਹਾਣੀ ਘੜੀ।