ਮੁੰਬਈ, 27 ਮਈ
ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ, ਜਿਹੜੇ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹਨ, ਨੂੰ ਖੂਨ ਦਾ ਦਬਾਅ ਵਧਣ ਅਤੇ ਛਾਤੀ ’ਚ ਦਰਦ ਦੀ ਸ਼ਿਕਾਇਤ ਮਗਰੋਂ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਅੱਜ ਉਨ੍ਹਾਂ ਦੇ ਸਹਿਯੋਗੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸ੍ਰੀ ਦੇਸ਼ਮੁੱਖ ਬਲੱਡਪ੍ਰੈੱਸ਼ਰ ਵਧਣ ਅਤੇ ਛਾਤੀ ਦੇ ਦਰਦ ਤੋਂ ਪੀੜਤ ਹਨ ਅਤੇ ਉਨ੍ਹਾਂ ਨੂੰ ਟੈਸਟ ਕਰਵਾਉਣ ਲਈ 25 ਮਈ ਨੂੰ ਇੱਥੇ ਕੇਈਐੱਮ ਹਸਪਤਾਲ ਦੇ ਆਈਸੀਯੂ ’ਚ ਦਾਖਲ ਕਰਵਾਇਆ ਗਿਆ ਸੀ। -ਪੀਟੀਆਈ