ਸਾਈਬਾਬਾ ਦੀ ਪੈਰੋਲ ਅਰਜ਼ੀ ’ਤੇ ਮਹਾਰਾਸ਼ਟਰ ਸਰਕਾਰ ਦੀ ਜਵਾਬ ਤਲਬੀ

ਸਾਬਕਾ ਪ੍ਰੋਫੈਸਰ ਨੇ ਮਾਂ ਦੇ ਭੋਗ ਲਈ ਐਮਰਜੰਸੀ ਪੈਰੋਲ ਮੰਗੀ

ਸਾਈਬਾਬਾ ਦੀ ਪੈਰੋਲ ਅਰਜ਼ੀ ’ਤੇ ਮਹਾਰਾਸ਼ਟਰ ਸਰਕਾਰ ਦੀ ਜਵਾਬ ਤਲਬੀ

ਨਾਗਪੁਰ, 11 ਅਗਸਤ

ਬੰਬਈ ਹਾਈ ਕੋਰਟ ਦੇ ਨਾਗਪੁਰ ਬੈਂਚ ਨੇ ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਜੀ.ਐੱਨ.ਸਾਈਬਾਬਾ(51) ਵੱਲੋਂ ਹੈਦਰਾਬਾਦ ਵਿੱਚ ਆਪਣੀ ਮਰਹੂਮ ਮਾਂ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਮੰਗੀ ਹੰਗਾਮੀ ਪੈਰੋਲ ’ਤੇ ਮਹਾਰਾਸ਼ਟਰ ਸਰਕਾਰ ਤੋਂ ਜਵਾਬ ਮੰਗ ਲਿਆ ਹੈ। ਮਾਓਵਾਦੀਆਂ ਨਾਲ ਸਬੰਧਾਂ ਕਰਕੇ ਨਾਗਪੁਰ ਕੇਂਦਰੀ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਾਈਬਾਬਾ ਦੀ 74 ਸਾਲਾ ਮਾਂ ਦਾ ਪਹਿਲੀ ਅਗਸਤ ਨੂੰ ਦੇਹਾਂਤ ਹੋ ਗਿਆ ਸੀ। ਸਾਈਬਾਬਾ ਦੇ ਵਕੀਲ ਹਾਲਾਂਕਿ ਇਸ ਦੌਰਾਨ ਮਾਂ ਪੁੱਤ ਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ ਕਰਵਾਉਣ ਲਈ ਕੋਸ਼ਿਸ਼ਾਂ ਕਰਦੇ ਰਹੇ।

ਜੇਲ੍ਹ ਪ੍ਰਸ਼ਾਸਨ ਨੇ ਪਿਛਲੇ ਹਫ਼ਤੇ ਸਾਈਬਾਬਾ ਦੀ ਆਪਣੀ ਮਾਂ ਦੀਆਂ ਅੰਤਿਮ ਰਸਮਾਂ ’ਚ ਸ਼ਾਮਲ ਹੋਣ ਸਬੰਧੀ ਪੈਰੋਲ ਅਰਜ਼ੀ ਰੱਦ ਕਰ ਦਿੱਤੀ ਸੀ। ਇਸ ਮਗਰੋਂ ਸਾਬਕਾ ਪ੍ਰੋਫੈਸਰ ਨੇ ਆਪਣੇ ਵਕੀਲ ਮਿਹਿਰ ਦੇਸਾਈ ਰਾਹੀਂ ਹਾਈ ਕੋਰਟ ਦਾ ਰੁਖ਼ ਕਰਦਿਆਂ ਐਮਰਜੰਸੀ ਪੈਰੋਲ ਮੰਗੀ ਸੀ ਤਾਂ ਕਿ ਉਹ ਹੈਦਰਾਬਾਦ ਜਾ ਕੇ ਆਪਣੀ ਮਾਂ ਦੇ ਭੋਗ ਸਬੰਧੀ ਰਸਮਾਂ ਨੂੰ ਪੂਰਾ ਕਰ ਸਕੇ। ਉਧਰ, ਸਰਕਾਰ ਵੱਲੋਂ ਪੇਸ਼ ਵਕੀਲ ਪੀ.ਕੇ.ਸਾਥੀਨਾਥਨ ਨੇ ਸਾਈਬਾਬਾ ਦੀ ਅਪੀਲ ’ਤੇ ਜਵਾਬ ਦਾਅਵਾ ਦਾਖ਼ਲ ਕਰਨ ਲਈ ਸਮਾਂ ਮੰਗਿਆ ਹੈ। ਜਸਟਿਸ ਏ.ਐੱਸ.ਚੰਦੁਰਕਰ ਤੇ ਏ.ਬੀ.ਬੋਰਕਰ ਦੇ ਬੈਂਚ ਨੇ ਮਹਾਰਾਸ਼ਟਰ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ 18 ਅਗਸਤ ਤੱਕ ਜਵਾਬ ਦਾਖ਼ਲ ਕਰਨ ਦੀ ਹਦਾਇਤ ਕੀਤੀ ਹੈ। ਸਾਈਬਾਬਾ ਦੀ ਮਾਂ ਕੈਂਸਰ ਤੋਂ ਪੀੜਤ ਸੀ ਤੇ ਸਾਬਕਾ ਪ੍ਰੋਫੈਸਰ ਨੇ ਜੇਲ੍ਹ ਪ੍ਰਸ਼ਾਸਨ ਤੋਂ ਆਪਣੀ ਮਾਂ ਨੂੰ ਮਿਲਣ ਦੀ ਇਜਾਜ਼ਤ ਮੰਗੀ ਸੀ, ਜੋ ਰੱਦ ਕਰ ਦਿੱਤੀ ਗਈ। -ਪੀਟੀਆਈ

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All