ਮੁੰਬਈ, 24 ਫਰਵਰੀ
ਮਹਾਰਾਸ਼ਟਰ ਦੀ ਸੱਤਾਧਾਰੀ ਮਹਾ ਵਿਕਾਸ ਅਗਾੜੀ (ਐੱਮਵੀਏ) ਆਪਣੇ ਮੰਤਰੀ ਨਵਾਬ ਮਲਿਕ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅੱਜ ਧਰਨਾ ਦੇ ਰਹੀ ਹੈ। ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਨਵਾਬ ਮਲਿਕ ਸਾਰੀ ਰਾਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਸੀ। ਈਡੀ ਨੇ ਬੁੱਧਵਾਰ ਨੂੰ ਮਹਾਰਾਸ਼ਟਰ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਨਵਾਬ ਮਲਿਕ ਨੂੰ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ।