ਨਾਗਪੁਰ, 29 ਜੁਲਾਈ
ਮਹਾਰਾਸ਼ਟਰ ਦੇ ਨਾਗਪੁਰ ਜ਼ਿਲ੍ਹੇ ਦੇ ਕੈਂਪਟੀ ਵਿਖੇ ਚਿਖਾ ਨੂੰ ਅਗਨੀ ਦਿਖਾਉਣ ਵੇਲੇ ਅੱਗ ਲੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਗੰਭੀਰ ਰੂਪ ਵਿਚ ਝੁਲਸ ਗਿਆ। ਇਹ ਘਟਨਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਕਰੀਬ 30 ਕਿਲੋਮੀਟਰ ਦੂਰ ਕੰਪਟੀ ਵਿੱਚ ਸਥਿਤ ਸ਼ਮਸ਼ਾਨਘਾਟ ਮੋਕਸ਼ ਧਾਮ ਘਾਟ ਵਿੱਚ ਵੀਰਵਾਰ ਸ਼ਾਮ ਨੂੰ ਵਾਪਰੀ। ਘਟਨਾ ਦੌਰਾਨ ਪੀੜਤ ਵਿਅਕਤੀ ਕਿਸੇ ਦਾ ਅੰਤਿਮ ਸੰਸਕਾਰ ਕਰਨ ਲਈ ਸ਼ਮਸ਼ਾਨਘਾਟ ਗਏ ਹੋਏ ਸਨ। ਚਿਖਾ ਨੂੰ ਅਗਨੀ ਦਿਖਾਉਣ ਡੀਜ਼ਲ ਦੀ ਵਰਤੋਂ ਕਰਦੇ ਹੋਏ ਕੈਨ ਨੂੰ ਅੱਗ ਲੱਗ ਗਈ। ਅਧਿਕਾਰੀ ਨੇ ਦੱਸਿਆ ਕਿ ਸੁਧੀਰ ਡੋਂਗਰੇ (45) ਅਤੇ ਦਿਲੀਪ ਖੋਬਰਾਗੜੇ (60) ਦੀ ਮੌਤ ਹੋ ਗਈ, ਜਦੋਂ ਕਿ ਸੁਧਾਕਰ ਖੋਬਰਾਗੜੇ (50) ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ।