ਮਹੂਆ ਨੇ ਲੋਕਪਾਲ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ
ਤ੍ਰਿਣਮੂਲ ਕਾਂਗਰਸ (ਟੀ ਐੱਮ ਸੀ) ਦੀ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਦਿੱਲੀ ਹਾਈ ਕੋਰਟ ਵਿੱਚ ਲੋਕਪਾਲ ਦੇ 12 ਨਵੰਬਰ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਸੀ ਬੀ ਆਈ ਨੂੰ ‘ਸਵਾਲ ਬਦਲੇ ਨਕਦੇ’ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਚਾਰਜਸ਼ੀਟ...
Advertisement
ਤ੍ਰਿਣਮੂਲ ਕਾਂਗਰਸ (ਟੀ ਐੱਮ ਸੀ) ਦੀ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਦਿੱਲੀ ਹਾਈ ਕੋਰਟ ਵਿੱਚ ਲੋਕਪਾਲ ਦੇ 12 ਨਵੰਬਰ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਸੀ ਬੀ ਆਈ ਨੂੰ ‘ਸਵਾਲ ਬਦਲੇ ਨਕਦੇ’ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ। ਆਪਣੀ ਪਟੀਸ਼ਨ ਵਿੱਚ ਮਹੂਆ ਨੇ ਦੋਸ਼ ਲਾਇਆ ਹੈ ਕਿ ਲੋਕਪਾਲ ਨੇ ਉਨ੍ਹਾਂ ਦਾ ਪੱਖ ਵਿਚਾਰੇ ਬਿਨਾਂ ਹੀ ਇਹ ਫ਼ੈਸਲਾ ਸੁਣਾ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਉਨ੍ਹਾਂ ਨੂੰ ਲਿਖਤੀ ਅਤੇ ਜ਼ੁਬਾਨੀ ਦਲੀਲਾਂ ਪੇਸ਼ ਕਰਨ ਲਈ ਕਿਹਾ ਗਿਆ ਪਰ ਬਾਅਦ ਵਿੱਚ ਉਨ੍ਹਾਂ ਦੀਆਂ ਦਲੀਲਾਂ ਨੂੰ ‘ਸਮੇਂ ਤੋਂ ਪਹਿਲਾਂ’ ਕਹਿ ਕੇ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਮਹੂਆ ਨੇ ਦਾਅਵਾ ਕੀਤਾ ਕਿ ਇਸ ਫ਼ੈਸਲੇ ਨਾਲ ਲੋਕਪਾਲ ਆਜ਼ਾਦ ਸੰਸਥਾ ਦੀ ਜਗ੍ਹਾ ਸੀ ਬੀ ਆਈ ਦੀ ‘ਰਬੜ ਦੀ ਮੋਹਰ’ ਬਣ ਕੇ ਰਹਿ ਗਿਆ ਹੈ। ਉਨ੍ਹਾਂ ਨੇ ਹਾਈ ਕੋਰਟ ਨੂੰ ਇਸ ਮਨਜ਼ੂਰੀ ਦਾ ਹੁਕਮ ਰੱਦ ਕਰਨ ਦੀ ਅਪੀਲ ਕੀਤੀ ਹੈ।
Advertisement
Advertisement
