ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਅਧੀਨ ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ ਮੁਹਾਲੀ ਦੀ ਅਦਾਲਤ ਨੇ ਮੁੜ 14 ਦਿਨਾਂ ਦਾ ਵਾਧਾ ਕਰ ਦਿੱਤਾ ਹੈ। ਉਨ੍ਹਾਂ ਦੀ ਜ਼ਮਾਨਤ ਅਰਜ਼ੀ ਉੱਤੇ ਸੁਣਵਾਈ 18 ਅਗਸਤ ਨੂੰ ਹੋਵੇਗੀ। ਬਿਕਰਮ ਮਜੀਠੀਆ ਵੀਡੀਓ ਕਾਨਫਰੰਸਿੰਗ ਰਾਹੀਂ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਦੋ ਹਫ਼ਤਿਆਂ ਲਈ ਵਧਾ ਦਿੱਤੀ ਤੇ ਉਨ੍ਹਾਂ ਨੂੰ 28 ਅਗਸਤ ਨੂੰ ਮੁੜ ਪੇਸ਼ ਕਰਨ ਦੇ ਹੁਕਮ ਦਿੱਤੇ। ਇਸ ਮੌਕੇ ਸਰਕਾਰੀ ਅਤੇ ਬਚਾਅ ਪੱਖ ਦੇ ਵਕੀਲਾਂ ਤੋਂ ਇਲਾਵਾ ਵਿਜੀਲੈਂਸ ਦੇ ਅਧਿਕਾਰੀ ਵੀ ਹਾਜ਼ਰ ਸਨ। ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 18 ਅਗਸਤ ਨੂੰ ਨਿਸ਼ਚਿਤ ਕੀਤੀ ਗਈ ਹੈ।
Advertisement
Advertisement
×