ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Malegaon blast case: AIMIM ਨੇ ਵਿਸ਼ੇਸ਼ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ’ਚ ਚੁਣੌਤੀ ਦੇਣ ਦੀ ਮੰਗ ਕੀਤੀ

ਏਆਈਐੱਮਆਈਐੱਮ (AIMIM) ਦੇ ਆਗੂ ਇਮਤਿਆਜ਼ ਜਲੀਲ ਨੇ ਵੀਰਵਾਰ ਨੂੰ ਮੰਗ ਕੀਤੀ ਕਿ ਮਹਾਰਾਸ਼ਟਰ ਸਰਕਾਰ 2008 ਦੇ ਮਾਲੇਗਾਓਂ ਬੰਬ ਧਮਾਕੇ ਦੇ ਮਾਮਲੇ ਵਿੱਚ ਸੱਤ ਮੁਲਜ਼ਮਾਂ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਨੂੰ ਬੰਬੇ ਹਾਈ ਕੋਰਟ ਵਿੱਚ ਚੁਣੌਤੀ ਦੇਵੇ। ਮੁੰਬਈ ਦੀ ਇੱਕ...
Imtiaz Jaleel/X
Advertisement
ਏਆਈਐੱਮਆਈਐੱਮ (AIMIM) ਦੇ ਆਗੂ ਇਮਤਿਆਜ਼ ਜਲੀਲ ਨੇ ਵੀਰਵਾਰ ਨੂੰ ਮੰਗ ਕੀਤੀ ਕਿ ਮਹਾਰਾਸ਼ਟਰ ਸਰਕਾਰ 2008 ਦੇ ਮਾਲੇਗਾਓਂ ਬੰਬ ਧਮਾਕੇ ਦੇ ਮਾਮਲੇ ਵਿੱਚ ਸੱਤ ਮੁਲਜ਼ਮਾਂ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਨੂੰ ਬੰਬੇ ਹਾਈ ਕੋਰਟ ਵਿੱਚ ਚੁਣੌਤੀ ਦੇਵੇ। ਮੁੰਬਈ ਦੀ ਇੱਕ ਵਿਸ਼ੇਸ਼ ਅਦਾਲਤ ਵੱਲੋਂ ਭਾਜਪਾ ਦੀ ਸਾਬਕਾ ਸੰਸਦ ਮੈਂਬਰ ਪ੍ਰਗਿਆ ਸਿੰਘ ਠਾਕੁਰ ਸਮੇਤ ਸਾਰੇ ਸੱਤ ਮੁਲਜ਼ਮਾਂ ਨੂੰ ਬਰੀ ਕੀਤੇ ਜਾਣ ਤੋਂ ਬਾਅਦ ਜਲੀਲ ਨੇ ਪੁੱਛਿਆ, ‘‘ਅਸਲੀ ਦੋਸ਼ੀ ਕੌਣ ਹਨ?’’

ਉਨ੍ਹਾਂ ਨੇ ਹਾਲ ਹੀ ਵਿੱਚ ਬੰਬੇ ਹਾਈ ਕੋਰਟ ਵੱਲੋਂ 2006 ਦੇ ਮੁੰਬਈ ਟਰੇਨ ਧਮਾਕਿਆਂ ਦੇ ਮਾਮਲੇ ਵਿੱਚ ਸਾਰੇ 12 ਵਿਅਕਤੀਆਂ ਨੂੰ ਬਰੀ ਕੀਤੇ ਜਾਣ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁੱਛਿਆ, ‘‘7/11 ਧਮਾਕਿਆਂ ਦੇ ਦੋਸ਼ੀ 19 ਸਾਲ ਜੇਲ੍ਹਾਂ ਵਿੱਚ ਸੜਦੇ ਰਹੇ। ਉਨ੍ਹਾਂ ਦੇ ਬਰੀ ਹੋਣ ਤੋਂ ਬਾਅਦ ਸੂਬਾ ਸਰਕਾਰ ਨੇ ਕਿਹਾ ਕਿ ਇਹ ਫੈਸਲਾ ਮਨਜ਼ੂਰ ਨਹੀਂ ਹੈ। ਜੇ ਦੋਵਾਂ ਮਾਮਲਿਆਂ (ਮਾਲੇਗਾਓਂ ਅਤੇ ਮੁੰਬਈ ਟਰੇਨ ਧਮਾਕੇ) ਦੇ ਦੋਸ਼ੀ ਬੇਕਸੂਰ ਹਨ ਤਾਂ ਧਮਾਕਿਆਂ ਦੀ ਸਾਜ਼ਿਸ਼ ਰਚਣ ਲਈ ਕੌਣ ਜ਼ਿੰਮੇਵਾਰ ਸੀ?’’

ਸਾਬਕਾ ਔਰੰਗਾਬਾਦ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਜੇ ਮਾਲੇਗਾਓਂ ਧਮਾਕੇ ਦੇ ਮਾਮਲੇ ਵਿੱਚ ਬਰੀ ਕਰਨ ਦੇ ਫੈਸਲੇ ਨੂੰ (ਹਾਈ ਕੋਰਟ ਵਿੱਚ) ਚੁਣੌਤੀ ਨਹੀਂ ਦਿੱਤੀ ਜਾਂਦੀ, ਤਾਂ ਸੁਪਰੀਮ ਕੋਰਟ ਖੁਦ ਨੋਟਿਸ ਲੈ ਸਕਦੀ ਹੈ ਅਤੇ ਸਰਕਾਰ ਨੂੰ ਹੇਠਲੀ ਅਦਾਲਤ ਦੇ ਹੁਕਮ ਵਿਰੁੱਧ ਅਪੀਲ ਕਰਨ ਦਾ ਨਿਰਦੇਸ਼ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਬਰੀ ਕਰਨ ਦੇ ਹੁਕਮ ਦੀ ਸਮੀਖਿਆ ਧਰਮ ਜਾਂ ਜਾਤ ਦੇ ਕਿਸੇ ਵੀ ਪੱਖਪਾਤ ਤੋਂ ਬਿਨਾਂ ਕੀਤੀ ਜਾਣੀ ਚਾਹੀਦੀ ਹੈ।

Advertisement

ਫੈਸਲਾ ਸੁਣਾਏ ਜਾਣ ਤੋਂ ਪਹਿਲਾਂ 17 ਸਾਲ ਦੀ ਲੰਬੀ ਉਡੀਕ ਦਾ ਹਵਾਲਾ ਦਿੰਦਿਆਂ ਜਲੀਲ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਫੈਸਲੇ ਤੇਜ਼ੀ ਨਾਲ ਦਿੱਤੇ ਜਾਣੇ ਚਾਹੀਦੇ ਹਨ। ਉਨ੍ਹਾਂ ਅੱਗੇ ਕਿਹਾ, ‘‘ਇੱਕ ਦਹਾਕੇ ਤੋਂ ਵੱਧ ਸਮਾਂ ਉਡੀਕ ਕਰਨ ਤੋਂ ਬਾਅਦ, ਸਾਨੂੰ ਅਜੇ ਵੀ ਨਹੀਂ ਪਤਾ ਕਿ ਧਮਾਕਿਆਂ ਪਿੱਛੇ ਕੌਣ ਸੀ।’’

Advertisement
Tags :
Malegaon blast case