ਮੁੰਬਈ, 3 ਦਸੰਬਰ
ਐੱਨਆਈਏ ਦੀ ਵਿਸ਼ੇਸ਼ ਅਦਾਲਤ ਨੇ ਅੱਜ ਕਿਹਾ ਕਿ 2008 ਦੇ ਮਾਲੇਗਾਉਂ ਧਮਾਕਾ ਕੇਸ ’ਚ ਸੁਣਵਾਈ ਸ਼ੁੱਕਰਵਾਰ ਤੋਂ ਮੁੜ ਸ਼ੁਰੂ ਹੋਵੇਗੀ। ਉਨ੍ਹਾਂ ਸਾਰੇ ਸੱਤ ਮੁਲਜ਼ਮਾਂ ਨੂੰ 19 ਦਸੰਬਰ ਨੂੰ ਅਦਾਲਤ ’ਚ ਹਾਜ਼ਰ ਰਹਿਣ ਲਈ ਕਿਹਾ ਹੈ। ਐੱਨਆਈਏ ਅਦਾਲਤ ਦੇ ਵਿਸ਼ੇਸ਼ ਜੱਜ ਪੀ ਆਰ ਸਿਤਰੇ ਨੇ ਪਹਿਲਾਂ ਭਾਜਪਾ ਸੰਸਦ ਮੈਂਬਰ ਪ੍ਰੱਗਿਆ ਸਿੰਘ ਠਾਕੁਰ ਅਤੇ ਲੈਫ਼ਟੀਨੈਂਟ ਕਰਨਲ ਪ੍ਰਸਾਦ ਪੁਰੋਹਿਤ ਸਮੇਤ ਸਾਰੇ ਮੁਲਜ਼ਮਾਂ ਨੂੰ ਵੀਰਵਾਰ ਨੂੰ ਅਦਾਲਤ ’ਚ ਹਾਜ਼ਰ ਰਹਿਣ ਲਈ ਕਿਹਾ ਸੀ ਪਰ ਪ੍ਰੱਗਿਆ ਠਾਕੁਰ, ਰਮੇਸ਼ ਉਪਾਧਿਆਏ, ਸੁਧਾਕਰ ਦਿਵੇਦੀ ਅਤੇ ਸੁਧਾਕਰ ਚਤੁਰਵੇਦੀ ਅਦਾਲਤ ’ਚ ਪੇਸ਼ ਨਹੀਂ ਹੋਏ। ਚਾਰੇ ਮੁਲਜ਼ਮਾਂ ਦੇ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਦੇ ਮੁਵੱਕਿਲ ਕੋਵਿਡ-19 ਕਾਰਨ ਅਦਾਲਤ ’ਚੋਂ ਗ਼ੈਰਹਾਜ਼ਰ ਰਹੇ ਹਨ। ਇਸ ਮਗਰੋਂ ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ 19 ਦਸੰਬਰ ਨੂੰ ਪੇਸ਼ ਹੋਣ ਦੇ ਨਿਰਦੇਸ਼ ਜਾਰੀ ਕੀਤੇ। -ਪੀਟੀਆਈ