ਮੁੰਬਈ, 6 ਜੂਨ
ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰੀ ਮਗਰੋਂ ਜੇਲ੍ਹ ਵਿੱਚ ਬੰਦ ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਨੇ ਸੂਬੇ ਦੀਆਂ ਛੇ ਸੀਟਾਂ ’ਤੇ ਅਗਾਮੀ ਰਾਜ ਸਭਾ ਚੋਣਾਂ ਵਿੱਚ ਵੋਟ ਪਾਉਣ ਲਈ ਇੱਕ ਦਿਨ ਦੀ ਜ਼ਮਾਨਤ ਲਈ ਅੱਜ ਇੱਥੇ ਇੱਕ ਵਿਸ਼ੇਸ਼ ਅਦਾਲਤ ਦਾ ਰੁਖ਼ ਕੀਤਾ ਹੈ। ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੰਦ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਵੀ ਪਿਛਲੇ ਹਫ਼ਤੇ ਇਸੇ ਤਰ੍ਹਾਂ ਦੀ ਅਰਜ਼ੀ ਦਿੱਤੀ ਸੀ। ਮਨੀ ਲਾਂਡਰਿੰਗ ਰੋਕਥਾਮ ਕਾਨੂੰਨ ਨਾਲ ਸਬੰਧੀ ਮਾਮਲਿਆਂ ਦੀ ਸੁਣਵਾਈ ਕਰ ਰਹੀ ਮੁੰਬਈ ਦੀ ਇੱਕ ਵਿਸ਼ੇਸ਼ ਅਦਾਲਤ ਨੇ ਅੱਜ ਈਡੀ ਨੂੰ ਦੋਵਾਂ ਅਰਜ਼ੀਆਂ (ਮਲਿਕ ਤੇ ਦੇਸ਼ਮੁਖ) ’ਤੇ ਆਪਣਾ ਹਲਫ਼ਨਾਮਾ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ ਹੈ। -ਪੀਟੀਆਈ