ਮਾਲੀਵਾਲ ਹਮਲਾ ਮਾਮਲਾ: ਬਿਭਵ ਕੁਮਾਰ ਨੇ ਜ਼ਮਾਨਤ ਲਈ ਸੁਪਰੀਮ ਕੋਰਟ ’ਚ ਪਹੁੰਚ ਕੀਤੀ
ਨਵੀਂ ਦਿੱਲੀ, 25 ਜੁਲਾਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲੇ ਦੇ ਮਾਮਲੇ ’ਚ ਅੱਜ ਜ਼ਮਾਨਤ ਲਈ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ। ਸਿਖਰਲੀ ਅਦਾਲਤ ਦੀ ਵੈੱਬਸਾਈਟ ਮੁਤਾਬਕ,...
Advertisement
ਨਵੀਂ ਦਿੱਲੀ, 25 ਜੁਲਾਈ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲੇ ਦੇ ਮਾਮਲੇ ’ਚ ਅੱਜ ਜ਼ਮਾਨਤ ਲਈ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ। ਸਿਖਰਲੀ ਅਦਾਲਤ ਦੀ ਵੈੱਬਸਾਈਟ ਮੁਤਾਬਕ, ਬਿਭਵ ਕੁਮਾਰ ਨੇ 19 ਜੁਲਾਈ ਨੂੰ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ ਅਤੇ ਇਹ 24 ਜੁਲਾਈ ਨੂੰ ਰਜਿਸਟਰਡ ਹੋਈ। ਬਿਭਵ ਕੁਮਾਰ ਨੇ ਦਿੱਲੀ ਹਾਈ ਕੋਰਟ ਦੇ 12 ਜੁਲਾਈ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ ਜਿਸ ਤਹਿਤ ਉਕਤ ਮਾਮਲੇ ਵਿੱਚ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕੀਤਾ ਗਿਆ ਹੈ। ਉਸ ਨੇ ਦਾਅਵਾ ਕੀਤਾ ਕਿ ਉਸ ਖਿਲਾਫ ਲਗਾਏ ਗਏ ਦੋਸ਼ ਗਲਤ ਹਨ। ਬਿਭਵ ਕੁਮਾਰ ਨੇ ਕਿਹਾ ਕਿ ਜਾਂਚ ਪੂਰੀ ਹੋ ਚੁੱਕੀ ਹੈ ਇਸ ਵਾਸਤੇ ਅੱਗੇ ਉਸ ਦੀ ਹਿਰਾਸਤ ਦੀ ਲੋੜ ਨਹੀਂ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਿੱਜੀ ਸਕੱਤਰ ਇਸ ਵੇਲੇ ਨਿਆਂਇਕ ਹਿਰਾਸਤ ਵਿੱਚ ਹੈ। ਉਸ ਨੇ ਕਥਿਤ ਤੌਰ ’ਤੇ 13 ਮਈ ਨੂੰ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਵਿਖੇ ਮਾਲੀਵਾਲ ’ਤੇ ਹਮਲਾ ਕੀਤਾ ਸੀ। -ਪੀਟੀਆਈ
Advertisement
Advertisement
Advertisement
×