ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਭਗੌੜੇ ਕਾਰੋਬਾਰੀ ਵਿਜੈ ਮਾਲਿਆ ਨੂੰ ਮਾਣਹਾਨੀ ਕੇਸ ’ਚ 5 ਅਕਤੂਬਰ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ ਮਾਲਿਆ ਵੱਲੋਂ 2017 ਦੇ ਫ਼ੈਸਲੇ ਦੀ ਨਜ਼ਰਸਾਨੀ ਕਰਨ ਲਈ ਦਾਖ਼ਲ ਅਰਜ਼ੀ ਨੂੰ ਵੀ ਰੱਦ ਕਰ ਦਿੱਤਾ। ਬੱਚਿਆਂ ਨੂੰ 4 ਕਰੋੜ ਡਾਲਰ ਤਬਦੀਲ ਕਰਨ ਦੇ ਮਾਮਲੇ ’ਚ ਮਾਲਿਆ ਨੂੰ ਅਦਾਲਤੀ ਹੁਕਮਾਂ ਦੀ ਉਲੰਘਣਾ ਦਾ ਦੋਸ਼ੀ ਠਹਿਰਾਇਆ ਗਿਆ ਸੀ। ਸਿਖਰਲੀ ਅਦਾਲਤ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਮਾਲਿਆ ਦੀ ਮੌਜੂਦਗੀ ਯਕੀਨੀ ਬਣਾਉਣ ਦਾ ਪ੍ਰਬੰਧ ਕਰੇੇ। ਮਾਲਿਆ ਇਸ ਸਮੇਂ ਇੰਗਲੈਂਡ ’ਚ ਹੈ। -ਪੀਟੀਆਈ