ਨਵੀਂ ਦਿੱਲੀ, 4 ਅਗਸਤ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅੱਜ ਚਾਰ ਦਿਨਾਂ ਦੌਰੇ ’ਤੇ ਦਿੱਲੀ ਪੁੱਜੇ। ਉਨ੍ਹਾਂ ਦਾ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਦਾ ਪ੍ਰੋਗਰਾਮ ਹੈ। ਉਹ ਪ੍ਰਧਾਨ ਮੰਤਰੀ ਨਾਲ ਸੂਬੇ ਦੇ ਜੀਐਸਟੀ ਬਕਾਏ ਸਮੇਤ ਕਈ ਮੁੱਦਿਆਂ ’ਤੇ ਚਰਚਾ ਕਰਨਗੇ। ਸੂਤਰਾਂ ਅਨੁਸਾਰ ਮਮਤਾ ਬੈਨਰਜੀ ਨੇ ਅੱਜ ਪਾਰਟੀ ਦੇ ਸੰਸਦ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਸੰਸਦ ਸੈਸ਼ਨ ਅਤੇ 2024 ਲੋਕ ਸਭਾ ਚੋਣਾਂ ਬਾਰੇ ਚਰਚਾ ਕੀਤੀ। ਇਹ ਵੀ ਪਤਾ ਚਲਿਆ ਹੈ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਪੱਛਮੀ ਬੰਗਾਲ ਦੇ ਨਵੇਂ ਐਲਾਨੇ 7 ਜ਼ਿਲ੍ਹਿਆਂ ਦੇ ਨਾਵਾਂ ਸਬੰਧੀ ਸੁਝਾਅ ਵੀ ਮੰਗੇ ਹਨ। ਉਹ 7 ਅਗਸਤ ਨੂੰ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ।-ਏਜੰਸੀ