DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Mamata Banerjee ਵੱਲੋਂ ਵਿਰੋਧੀ ਧਿਰਾਂ ਨੂੰ ਸਾਂਝਾ ਮੰਚ ਬਣਾਉਣ ਦੀ ਅਪੀਲ

ਵੱਖ-ਵੱਖ ਵਿਚਾਰਧਾਰਾਵਾਂ ਦੀਆਂ ਜਥੇਬੰਦੀਆਂ ਨੂੰ ਭਾਜਪਾ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੱਤਾ

  • fb
  • twitter
  • whatsapp
  • whatsapp
Advertisement

ਤ੍ਰਿਣਮੂਲ ਕਾਂਗਰਸ (ਟੀ ਐੱਮ ਸੀ) ਦੀ ਮੁਖੀ ਮਮਤਾ ਬੈਨਰਜੀ ਨੇ ਅੱਜ ਪੱਛਮੀ ਬੰਗਾਲ ਦੀਆਂ ਸਾਰੀਆਂ ਵਿਰੋਧੀ ਧਿਰਾਂ ਨੂੰ ਭਾਜਪਾ ਖ਼ਿਲਾਫ਼ ਲੜਨ ਲਈ ਸਾਂਝਾ ਮੰਚ ਬਣਾਉਣ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਮਗਰੋਂ ਸੂਬੇ ਵਿੱਚ ਭਾਜਪਾ ਸੱਤਾ ਵਿੱਚ ਆ ਗਈ ਹੈ। ਸਾਬਕਾ ਮੁੱਖ ਮੰਤਰੀ ਨੇ ਭਾਜਪਾ ਦਾ ਵਿਰੋਧ ਕਰਨ ਵਾਲੀਆਂ ਵੱਖ-ਵੱਖ ਵਿਚਾਰਧਾਰਾਵਾਂ ਦੀਆਂ ਵਿਦਿਆਰਥੀ ਜਥੇਬੰਦੀਆਂ ਅਤੇ ਗ਼ੈਰ-ਸਰਕਾਰੀ ਸੰਸਥਾਵਾਂ (ਐੱਨ ਜੀ ਓਜ਼) ਨੂੰ ਵੀ ਭਗਵਾਂ ਖ਼ੇਮੇ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਦਾ ਇਹ ਬਿਆਨ ਉਸ ਸਮੇਂ ਆਇਆ, ਜਦੋਂ ਸੂਬੇ ਵਿੱਚ ਭਾਜਪਾ ਦੀ ਪਹਿਲੀ ਸਰਕਾਰ ਨੇ ਸਹੁੰ ਚੁੱਕੀ ਹੈ।

ਮਮਤਾ ਨੇ ਕਿਹਾ, ‘‘ਮੈਂ ਖੱਬੇਪੱਖੀਆਂ ਅਤੇ ਅਤਿ-ਖੱਬੇਪੱਖੀਆਂ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਭਾਜਪਾ ਵਿਰੁੱਧ ਸਾਂਝਾ ਮੰਚ ਬਣਾਉਣ ਲਈ ਇਕੱਠੇ ਹੋਣ ਦਾ ਸੱਦਾ ਦਿੰਦੀ ਹਾਂ।’’ ਉਨ੍ਹਾਂ ਨੇ ਕੌਮੀ ਪਾਰਟੀਆਂ ਨੂੰ ਵੀ ਇਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਟੀ ਐੱਮ ਸੀ ਸੁਪਰੀਮੋ ਨੇ ਕਿਹਾ ਕਿ ਜੇ ਕੋਈ ਵੀ ਸਿਆਸੀ ਪਾਰਟੀ ਇਸ ਸਬੰਧੀ ਉਨ੍ਹਾਂ ਨਾਲ ਗੱਲਬਾਤ ਕਰਨਾ ਚਾਹੁੰਦੀ ਹੈ, ਤਾਂ ਉਹ ਤਿਆਰ ਹੈ। ਰਾਬਿੰਦਰਨਾਥ ਟੈਗੋਰ ਦੀ ਜੈਅੰਤੀ ਮੌਕੇ ਆਪਣੀ ਕਾਲੀਘਾਟ ਸਥਿਤ ਰਿਹਾਇਸ਼ ਅੱਗੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘‘ਇਹ ਸੋਚਣ ਦਾ ਸਮਾਂ ਨਹੀਂ ਕਿ ਦੁਸ਼ਮਣ ਦਾ ਦੁਸ਼ਮਣ ਮੇਰਾ ਦੋਸਤ ਹੈ; ਸਾਡੀ ਸਭ ਤੋਂ ਪਹਿਲੀ ਦੁਸ਼ਮਣ ਭਾਜਪਾ ਹੈ।’’

Advertisement

Advertisement
Advertisement
×