ਮਮਤਾ ਲੋਕਾਂ ਦੀ ਦੀਦੀ ਬਣਨ ਦੀ ਬਜਾਏ ‘ਭਤੀਜੇ’ ਦੀ ‘ਭੂਆ’ ਬਣ ਗਈ: ਮੋਦੀ

ਮਮਤਾ ਲੋਕਾਂ ਦੀ ਦੀਦੀ ਬਣਨ ਦੀ ਬਜਾਏ ‘ਭਤੀਜੇ’ ਦੀ ‘ਭੂਆ’ ਬਣ ਗਈ: ਮੋਦੀ

ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਊਂਡ ਵਿੱਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ।

ਕੋਲਕਾਤਾ, 7 ਮਾਰਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਭਾਜਪਾ ਦੀ ਚੋਣ ਮੁਹਿੰਮ ਦਾ ਆਗਾਜ਼ ਕਰਦਿਆਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ’ਤੇ ਤਿੱਖਾ ਨਿਸ਼ਾਨਾ ਸੇਧਿਆ। ਉਨ੍ਹਾਂ ਦੋਸ਼ ਲਾਇਆ ਕਿ ਪੱਛਮੀ ਬੰਗਾਲ ਨੇ ਮਮਤਾ ’ਤੇ ਭਰੋਸਾ ਪ੍ਰਗਟਾਇਆ ਸੀ ਕਿ ਖੱਬੇ-ਪੱਖੀਆਂ ਦੀ ਹਕੂਮਤ ਮਗਰੋਂ ਉਹ ਵੱਡਾ ਬਦਲਾਅ ਲੈ ਕੇ ਆਵੇਗੀ, ਪਰ ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ‘ਧੋਖਾ’ ਦਿੱਤਾ ਅਤੇ ਉਨ੍ਹਾਂ ਦਾ ਅਪਮਾਨ ਕੀਤਾ। ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ’ਤੇ ਪਰਿਵਾਰਵਾਦ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਮਮਤਾ ਨੇ ਲੋਕਾਂ ਦੀ ‘ਦੀਦੀ’ ਬਣਨ ਦੀ ਬਜਾਏ ‘ਭਤੀਜੇ’ ਦੀ ‘ਭੂਆ’ ਬਣਨਾ ਸਹੀ ਸਮਝਿਆ। ਇੱਥੇ ਬ੍ਰਿਗੇਡ ਪਰੇਡ ਗਰਾਊਂਡ ਵਿੱਚ ਭਾਜਪਾ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਆਪਣੇ ਉਨ੍ਹਾਂ ਵਿਰੋਧੀਆਂ ’ਤੇ ਵੀ ਵਰ੍ਹੇ, ਜੋ ਉਨ੍ਹਾਂ ’ਤੇ ਖ਼ਾਸ ਉਦਯੋਗਿਕ ਘਰਾਣਿਆਂ ਦਾ ਪੱਖ ਲੈਣ ਦਾ ਦੋਸ਼ ਲਾਉਂਦੇ ਹਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All