ਮਮਤਾ ਨੇ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਮਮਤਾ ਨੇ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਬਾਅਦ ਕੋਲਕਾਤਾ ’ਚ ਮਮਤਾ ਆਪਣੇ ਦਫ਼ਤਰ ਵਿੱਚ।

ਕੋਲਕਾਤਾ,5 ਮਈ

ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦੀ ਸੁਪਰੀਮੋ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਜਗਦੀਪ ਧਨਖੜ ਨੇ ਕੋਵਿਡ-19 ਕਾਰਨ ਰਾਜ ਭਵਨ ਵਿੱਚ ਹੋਏ ਸਧਾਰਨ ਸਮਾਰੋਹ ਵਿੱਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਬੈਨਰਜੀ ਨੇ ਬੰਗਲਾ ਭਾਸ਼ਾ ਵਿਚ ਸਹੁੰ ਚੁੱਕੀ। ਇਸ ਮੌਕੇ ਪਾਰਥ ਚੈਟਰਜੀ ਤੇ ਸੁਬ੍ਰਤ ਮੁਖਰਜੀ ਵਰਗੇ ਟੀਐੱਮਸੀ ਨੇਤਾਵਾਂ ਤੋਂ ਇਲਾਵਾ ਪਾਰਟੀ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਪ੍ਰਸ਼ਾਂਤ ਕਿਸ਼ੌਰ ਤੇ ਬੈਨਰਜੀ ਦਾ ਭਤੀਜਾ ਅਭਿਸ਼ੇਕ ਬੈਨਰਜੀ ਮੌਜੂਦ ਸਨ। ਸਹੁੰ ਚੁੱਕਣ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਮੁੱਖਤਾ ਕਰੋਨਾ ਨਾਲ ਨਜਿੱਠਣ ਦੀ ਹੈ। ਉਨ੍ਹਾਂ ਸਿਆਸੀ ਦਲਾਂ ਨੂੰ ਅਪੀਲ ਕੀਤੀ ਕਿ ਉਹ ਰਾਜ ਵਿੱਚ ਸ਼ਾਂਤੀ ਰੱਖਣ ਵਿੱਚ ਸਹਿਯੋਗ ਦੇਣ। ਇਸ ਮੌਕੇ ਰਾਜਪਾਲ ਨੇ ਕਿਹਾ ਕਿ ਰਾਜ ਵਿੱਚ ਸ਼ਾਂਤੀ ਬਹਾਲੀ ਨੂੰ ਪਹਿਲ ਦੇਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All