DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਤੁਸ਼ਟੀਕਰਨ ਦੀ ਸਿਆਸਤ ਕਰ ਰਹੀ ਹੈ ਮਮਤਾ: ਰਾਜਨਾਥ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ’ਤੇ ਤਿੱਖਾ ਹਮਲਾ ਬੋਲਦਿਆਂ ਉਨ੍ਹਾਂ ਦੀ ਸਰਕਾਰ ’ਤੇ ਤੁਸ਼ਟੀਕਰਨ ਦੀ ਰਾਜਨੀਤੀ ਕਰਨ, ਵੋਟ-ਬੈਂਕ ਲਈ ਘੁਸਪੈਠ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਨੂੰ ਕੁਸ਼ਾਸਨ ਤੇ ਭ੍ਰਿਸ਼ਟਾਚਾਰ ਦੇ ਦੌਰ ਵਿੱਚ...

  • fb
  • twitter
  • whatsapp
  • whatsapp
featured-img featured-img
ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ। -ਫੋਟੋ: ਪੀਟੀਆਈ
Advertisement

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ’ਤੇ ਤਿੱਖਾ ਹਮਲਾ ਬੋਲਦਿਆਂ ਉਨ੍ਹਾਂ ਦੀ ਸਰਕਾਰ ’ਤੇ ਤੁਸ਼ਟੀਕਰਨ ਦੀ ਰਾਜਨੀਤੀ ਕਰਨ, ਵੋਟ-ਬੈਂਕ ਲਈ ਘੁਸਪੈਠ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਨੂੰ ਕੁਸ਼ਾਸਨ ਤੇ ਭ੍ਰਿਸ਼ਟਾਚਾਰ ਦੇ ਦੌਰ ਵਿੱਚ ਧੱਕਣ ਦਾ ਦੋਸ਼ ਲਾਇਆ। ਉੱਤਰੀ 24 ਪਰਗਣਾ ਜ਼ਿਲ੍ਹੇ ਦੇ ਬੈਰਕਪੁਰ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਰਾਜਨਾਥ ਨੇ ਦੋਸ਼ ਲਾਇਆ ਕਿ ਤ੍ਰਿਣਮੂਲ ਕਾਂਗਰਸ ਸਰਕਾਰ ਨੇ ਸਮਾਜ ਨੂੰ ਜਾਤ, ਧਰਮ ਅਤੇ ਫ਼ਿਰਕੇ ਦੇ ਆਧਾਰ ’ਤੇ ਵੰਡ ਦਿੱਤਾ ਹੈ, ਜਦਕਿ ਰਾਜਨੀਤੀ ਇਸ ਦੀ ਬਜਾਏ ਇਨਸਾਫ਼, ਮਾਨਵਤਾ ਅਤੇ ਬਰਾਬਰੀ ’ਤੇ ਆਧਾਰਿਤ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ, ‘‘ਮਮਤਾ ਜੀ, ਮੈਂ ਤੁਹਾਨੂੰ ਸੁਝਾਅ ਦੇਣਾ ਚਾਹੁੰਦਾ ਹਾਂ। ਰਾਜਨੀਤੀ ਕਰੋ, ਪਰ ਤੁਸ਼ਟੀਕਰਨ ਦੀ ਰਾਜਨੀਤੀ ਨਹੀਂ। ਰਾਜਨੀਤੀ ਸੰਤੁਸ਼ਟੀ ਦੀ ਹੋਣੀ ਚਾਹੀਦੀ ਹੈ, ਤੁਸ਼ਟੀਕਰਨ ਦੀ ਨਹੀਂ।’’ ਭਾਜਪਾ ਆਗੂ ਨੇ ਕਿਹਾ, ‘‘ਤੁਸੀਂ ਸਮਾਜ ਨੂੰ ਜਾਤ, ਧਰਮ ਅਤੇ ਫ਼ਿਰਕੇ ਦੇ ਆਧਾਰ ’ਤੇ ਵੰਡਿਆ ਹੈ। ਰਾਜਨੀਤੀ ਜਾਤ ਜਾਂ ਧਰਮ ਦੇ ਆਧਾਰ ’ਤੇ ਨਹੀਂ ਹੋਣੀ ਚਾਹੀਦੀ। ਰਾਜਨੀਤੀ ਇਨਸਾਫ਼ ਅਤੇ ਮਾਨਵਤਾ ਜਾਂ ਇਨਸਾਫ਼ ਅਤੇ ਬਰਾਬਰੀ ’ਤੇ ਆਧਾਰਿਤ ਹੋਣੀ ਚਾਹੀਦੀ ਹੈ।’’

Advertisement
Advertisement
×