ਮਮਤਾ ਵੱਲੋਂ ਜੀਵਨ ਤੇ ਸਿਹਤ ਬੀਮੇ ਤੋਂ ਜੀਐੱਸਟੀ ਹਟਾਉਣ ਦੀ ਹਮਾਇਤ
ਕੋਲਕਾਤਾ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਜੀਵਨ ਅਤੇ ਸਿਹਤ ਬੀਮੇ ਦੇ ਪ੍ਰੀਮੀਅਮਾਂ ਤੋਂ ਜੀਐੱਸਟੀ ਹਟਾਉਣ ਦੀ ਮੰਗ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੀਆਂ ਅਹਿਮ ਲੋੜਾਂ ਦਾ ਧਿਆਨ ਰੱਖਣ ਦੀ ਸਮਰੱਥਾ ’ਤੇ ਮਾੜਾ...
Advertisement
ਕੋਲਕਾਤਾ:
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਜੀਵਨ ਅਤੇ ਸਿਹਤ ਬੀਮੇ ਦੇ ਪ੍ਰੀਮੀਅਮਾਂ ਤੋਂ ਜੀਐੱਸਟੀ ਹਟਾਉਣ ਦੀ ਮੰਗ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੀਆਂ ਅਹਿਮ ਲੋੜਾਂ ਦਾ ਧਿਆਨ ਰੱਖਣ ਦੀ ਸਮਰੱਥਾ ’ਤੇ ਮਾੜਾ ਅਸਰ ਪੈਂਦਾ ਹੈ।
Advertisement
ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗਾਂ ਬਾਰੇ ਮੰਤਰੀ ਨਿਤਿਨ ਗਡਕਰੀ ਨੇ ਜੀਵਨ ਅਤੇ ਸਿਹਤ ਬੀਮੇ ਦੇ ਪ੍ਰੀਮੀਅਮਾਂ ਤੋਂ 18 ਫ਼ੀਸਦੀ ਜੀਐੱਸਟੀ ਹਟਾਉਣ ਲਈ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖਿਆ ਸੀ ਜਿਸ ਦੀ ਵਿਰੋਧੀ ਧਿਰਾਂ ਦੇ ਕਈ ਆਗੂਆਂ ਨੇ ਹਮਾਇਤ ਕੀਤੀ ਹੈ। ਮਮਤਾ ਨੇ ‘ਐਕਸ’ ’ਤੇ ਕਿਹਾ ਕਿ ਜੇ ਸਰਕਾਰ ਨੇ ਲੋਕ ਵਿਰੋਧੀ ਜੀਐੱਸਟੀ ਵਾਪਸ ਨਾ ਲਿਆ ਤਾਂ ਉਨ੍ਹਾਂ ਨੂੰ ਮਜਬੂਰ ਹੋ ਕੇ ਸੜਕਾਂ ’ਤੇ ਉਤਰਨਾ ਪਵੇਗਾ। -ਪੀਟੀਆਈ
Advertisement
×