ਕੋਲਕਾਤਾ, 28 ਅਪਰੈਲ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਸ਼ਨਿਚਰਵਾਰ ਨੂੰ ਹੋਣ ਵਾਲੇ ਰਾਸ਼ਟਰੀ ਸੰਮੇਲਨ ‘ਚ ਸ਼ਾਮਲ ਹੋਣ ਲਈ ਸ਼ੁੱਕਰਵਾਰ ਨੂੰ ਦਿੱਲੀ ਜਾਣਗੇ। ਇਸ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਹੋਣਗੇ ਪਰ ਉਹ ਉਨ੍ਹਾਂ ਨੂੰ ਨਹੀਂ ਮਿਲਣਗੇ ਕਿਉਂਕਿ ਉਨ੍ਹਾਂ ਨੂੰ ਮਈ ਦਿਵਸ ਅਤੇ ਈਦ-ਉਲ-ਫਿਤਰ ਪ੍ਰੋਗਰਾਮਾਂ ਵਿਚ ਸ਼ਾਮਲ ਹੋਣ ਲਈ ਸ਼ਹਿਰ ਪਰਤਣਾ ਹੈ। ਮਮਤਾ ਬੈਨਰਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਆਪਣੀ ਵਾਪਸੀ ਦੀ ਟਿਕਟ ਬੁੱਕ ਕਰਵਾ ਲਈ ਹੈ। ਉਨ੍ਹਾਂ ਕਿਹਾ, “ਮੈਂ ਕੱਲ੍ਹ (ਸ਼ੁੱਕਰਵਾਰ) ਰਾਤ ਨੂੰ ਨਵੀਂ ਦਿੱਲੀ ਪਹੁੰਚਾਂਗੀ ਅਤੇ ਅਗਲੇ ਦਿਨ (ਸ਼ਨਿਚਰਵਾਰ) ਨੂੰ ਵਾਪਸ ਆਵਾਂਗੀ। ਮੈਂ ਆਪਣੀਆਂ ਟਿਕਟਾਂ ਬੁੱਕ ਕਰਾ ਲਈਆਂ ਹਨ। ਇਹੀ ਕਾਰਨ ਹੈ ਕਿ ਮੈਨੂੰ ਇਸ ਵਾਰ ਪ੍ਰਧਾਨ ਮੰਤਰੀ ਨੂੰ ਮਿਲਣ ਦਾ ਸਮਾਂ ਨਹੀਂ ਮਿਲੇਗਾ। -ਏਜੰਸੀ