ਪੱਛਮੀ ਬੰਗਾਲ ’ਚ ਹੜ੍ਹਾਂ ਦੀ ਸਥਿਤੀ ਬਾਰੇ ਮਮਤਾ ਵੱਲੋਂ ਮੋਦੀ ਨੂੰ ਪੱਤਰ

ਪੱਛਮੀ ਬੰਗਾਲ ’ਚ ਹੜ੍ਹਾਂ ਦੀ ਸਥਿਤੀ ਬਾਰੇ ਮਮਤਾ ਵੱਲੋਂ ਮੋਦੀ ਨੂੰ ਪੱਤਰ

ਹੜ੍ਹ ਪੀੜਤ ਹਾਵੜਾ ਜ਼ਿਲ੍ਹੇ ਦੇ ਦੌਰੇ ਦੌਰਾਨ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਮਮਤਾ ਬੈਨਰਜੀ। -ਫੋਟੋ: ਪੀਟੀਆਈ

ਕੋਲਕਾਤਾ, 4 ਅਗਸਤ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਮਗਰੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸੂੁਬੇ ਵਿੱਚ ਡੈਮਾਂ ਦੀ ਸਥਿਤੀ ਵਿੱਚ ਸੁਧਾਰ ਕਰਨ ਸਬੰਧੀ ਯੋਜਨਾ ਬਣਾਉਣ ਵਿੱਚ ਉਨ੍ਹਾਂ ਦਾ ਦਖ਼ਲ ਮੰਗਿਆ ਹੈ। ਮਮਤਾ ਬੈਨਰਜੀ ਨੇ ਹੜ੍ਹਾਂ ਨੂੰ ਮਨੁੱਖ ਦੀਆਂ ਗ਼ਲਤੀਆਂ ਦਾ ਨਤੀਜਾ ਦੱਸਿਆ ਤੇ ਕਿਹਾ ਕਿ ਦਾਮੋਦਰ ਵੈਲੀ ਕਾਰਪੋਰੇਸ਼ਨ (ਡੀਵੀਸੀ) ਦੇ ਪੰਚੇਤ, ਮੈਥੌਨ ਤੇ ਤੇਨੂਘਾਟ ਡੈਮਾਂ ਅਤੇ ਦੁਰਗਾਪੁਰ ਬੰਨ੍ਹ ’ਤੋਂ ਛੱਡੇ ਗਏ ਪਾਣੀ ਕਾਰਨ ਸੂਬੇ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਹੋਏ ਹਨ। ਉਨ੍ਹਾਂ ਨੇ ਪੱਤਰ ਵਿੱਚ ਲਿਖਿਆ ਕਿ ਹੜ੍ਹ ਨਾਲ ਜਿੱਥੇ 16 ਵਿਅਕਤੀਆਂ ਦੀ ਮੌਤ ਹੋ ਗਈ, ਉੱਥੇ ਹੀ ਲੱਖਾਂ ਕਿਸਾਨਾਂ ਦੀ ਫ਼ਸਲ ਵੀ ਖ਼ਰਾਬ ਹੋ ਗਈ। ਇਸ ਤੋਂ ਇਲਾਵਾ ਘਰ, ਪੁਲ, ਬਿਜਲੀ ਦੀਆਂ ਤਾਰਾਂ ਤੇ ਹੋਰ ਚੀਜ਼ਾਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ।  ਮੁੱਖ ਮੰਤਰੀ ਨੇ ਆਪਣੇ ਚਾਰ ਪੰਨਿਆਂ ਦੇ ਪੱਤਰ ਵਿੱਚ ਲਿਖਿਆ, ‘ਅਸੀਂ ਜਲਦੀ ਤੁਹਾਨੂੰ ਹੜ੍ਹ ਦੀ ਵਰਤਮਾਨ ਸਥਿਤੀ ਨਾਲ ਹੋਏ ਨੁਕਸਾਨ ਦੀ ਸਮੀਖਿਆ ਰਿਪੋਰਟ ਭੇਜਾਂਗੇ।’ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਫੋਨ ਕਰ ਕੇ ਸੂਬੇ ’ਚ ਹੜ੍ਹਾਂ ਦੀ ਸਥਿਤੀ ਬਾਰੇ ਜਾਣਕਾਰੀ ਲਈ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਵੱਲੋਂ ਟਵੀਟ ਕੀਤਾ ਗਿਆ, ‘ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਅਤੇ ਸੂਬੇ ’ਚ ਡੈਮਾਂ ਵਿੱਚੋਂ ਛੱਡੇ ਪਾਣੀ ਕਾਰਨ ਬਣੀ ਹੜ੍ਹਾਂ ਦੀ ਸਥਿਤੀ ਦੀ ਜਾਣਕਾਰੀ ਹਾਸਲ ਕੀਤੀ।’ ਟਵੀਟ ’ਚ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਨੇ ਹਾਲਾਤ ਦੇ ਟਾਕਰੇ ਲਈ ਕੇਂਦਰ ਵੱਲੋਂ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ। ਪੀਐੱਮਓ ਵੱਲੋਂ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਨੇ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਸੁਰੱਖਿਆ ਦੀ ਪ੍ਰਾਰਥਨਾ ਕੀਤੀ ਹੈ। ਸੂਬਾ ਸਰਕਾਰ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਅੱਜ ਹੜ੍ਹ ਪ੍ਰਭਾਵਿਤ ਜ਼ਿਲ੍ਹੇ ਹਾਵੜਾ ਦਾ ਦੌਰਾ ਕੀਤਾ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀ ਨੀਤੀਆਂ ’ਚ ਵੱਡੀ ਤਬਦੀਲੀ ਦੀ ਲੋੜ

ਖੇਤੀ ਨੀਤੀਆਂ ’ਚ ਵੱਡੀ ਤਬਦੀਲੀ ਦੀ ਲੋੜ

ਦੇਸ਼ ਵਿਚ ਜਮਹੂਰੀਅਤ ਨੂੰ ਵਧ ਰਹੇ ਖ਼ਤਰੇ

ਦੇਸ਼ ਵਿਚ ਜਮਹੂਰੀਅਤ ਨੂੰ ਵਧ ਰਹੇ ਖ਼ਤਰੇ

ਸ਼ਹਿਰ

View All