ਮਮਤਾ ਦੇ ਚੋਣ ਪ੍ਰਚਾਰ ’ਤੇ 24 ਘੰਟੇ ਲਈ ਰੋਕ

ਕੂਚ ਬਿਹਾਰ ਵਰਗੀਆਂ ਹੋਰ ਹੱਤਿਆਵਾਂ ਦੀ ਧਮਕੀ ਦੇਣ ਵਾਲਿਆਂ ’ਤੇ ਰੋਕ ਲੱਗੇ: ਮਮਤਾ

ਮਮਤਾ ਦੇ ਚੋਣ ਪ੍ਰਚਾਰ ’ਤੇ 24 ਘੰਟੇ ਲਈ ਰੋਕ

ਰਾਨਾਘਾਟ ’ਚ ਚੋਣ ਰੈਲੀ ਨੂੰ ਸੰਬੋਧਨ ਕਰਦੀ ਹੋਈ ਮੁੱਖ ਮੰਤਰੀ ਮਮਤਾ ਬੈਨਰਜੀ। -ਫੋਟੋ: -ਪੀਟੀਆਈ

ਨਵੀਂ ਦਿੱਲੀ/ਰਾਣਾਘਾਟ, 12 ਅਪਰੈਲ

ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਸੁਪਰੀਮੋ ਮਮਤਾ ਬੈਨਰਜੀ ਦੇ ਚੋਣ ਪ੍ਰਚਾਰ ’ਤੇ 24 ਘੰਟਿਆਂ ਦੀ ਰੋਕ ਲਗਾ ਦਿੱਤੀ ਹੈ। ਚੋਣ ਕਮਿਸ਼ਨ ਨੇ ਮਮਤਾ ਵੱਲੋਂ ਕੇਂਦਰੀ ਸੁਰੱਖਿਆ ਬਲਾਂ ਖ਼ਿਲਾਫ਼ ਅਤੇ ਧਰਮ ਨਾਲ ਸਬੰਧਤ ਦਿੱਤੇ ਗੲੇ ਕਥਿਤ ਬਿਆਨਾਂ ਨੂੰ ਲੈ ਕੇ ਇਹ ਕਾਰਵਾਈ ਕੀਤੀ ਹੈ। ਹੁਣ ਮਮਤਾ ਬੈਨਰਜੀ ਅੱਜ ਰਾਤ 8 ਵਜੇ ਤੋਂ ਲੈ ਕੇ ਭਲਕੇ ਰਾਤ 8 ਵਜੇ ਤੱਕ ਕਿਸੇ ਤਰ੍ਹਾਂ ਦਾ ਪ੍ਰਚਾਰ ਨਹੀਂ ਕਰ ਸਕੇਗੀ। ਮਮਤਾ ਬੈਨਰਜੀ ਨੇ ਚੋਣ ਕਮਿਸ਼ਨ ਦੇ ਫ਼ੈਸਲੇ ਨੂੰ ਗ਼ੈਰ-ਸੰਵਿਧਾਨਕ ਕਰਾਰ ਦਿੰਦਿਆਂ ਕਿਹਾ ਕਿ ਉਹ ਮੰਗਲਵਾਰ ਨੂੰ 12 ਵਜੇ ਤੋਂ ਕੋਲਕਾਤਾ ’ਚ ਧਰਨਾ ਦੇਣਗੇ। ਤਿ੍ਰਣਮੂਲ ਕਾਂਗਰਸ ਦੇ ਆਗੂ ਡੈਰੇਕ ’ਓ ਬ੍ਰਾਇਨ ਨੇ ਕਿਹਾ ਕਿ ਚੋਣ ਕਮਿਸ਼ਨ ਭਾਜਪਾ ਦੇ ਹੱਥਾਂ ’ਚ ਖੇਡ ਰਿਹਾ ਹੈ।

ਉਧਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਜਪਾ ਦੇ ਸੂਬਾਈ ਆਗੂਆਂ ’ਤੇ ਵਰ੍ਹਦਿਆਂ ਅੱਜ ਕਿਹਾ ਕਿ ਜਿਹੜੇ ਕੂਚ ਬਿਹਾਰ ਵਰਗੀਆਂ ਹੋਰ ਹੱਤਿਆਵਾਂ ਦੀ ਧਮਕੀ ਦੇ ਰਹੇ ਹਨ, ਉਨ੍ਹਾਂ ਖ਼ਿਲਾਫ਼ ਸਿਆਸੀ ਤੌਰ ’ਤੇ ਪਾਬੰਦੀ ਲਗਾ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਹੈਰਾਨੀ ਜਤਾਈ ਕਿ ਇਹ ਕਿਹੋ ਜਿਹੇ ਸਿਆਸਤਦਾਨ ਹਨ ਜੋ ਆਖਦੇ ਹਨ ਕਿ ਸੀਤਲਕੂਚੀ ਵਰਗੀਆਂ ਹੋਰ ਘਟਨਾਵਾਂ ਹੋਣਗੀਆਂ ਅਤੇ ਮੌਤਾਂ ਦੀ ਗਿਣਤੀ ਪਹਿਲਾਂ ਨਾਲੋਂ ਵਧੇਰੇ ਹੋਵੇਗੀ। ਨਾਦੀਆ ਜ਼ਿਲ੍ਹੇ ਦੇ ਰਾਣਾਘਾਟ ’ਚ ਰੈਲੀ ਨੂੰ ਸੰਬੋਧਨ ਕਰਦਿਆਂ ਮਮਤਾ ਨੇ ਦੋਸ਼ ਲਾਇਆ ਕਿ ਭਾਜਪਾ ਆਪਣੇ ਹੀ ਵਰਕਰਾਂ ਤੇ ਆਗੂਆਂ ਨੂੰ ਮਾਰ ਕੇ ਅਤੇ ਵਾਹਨਾਂ ਨੂੰ ਨੁਕਸਾਨ ਪਹੁੰਚਾ ਕੇ ਤ੍ਰਿਣਮੂਲ ਕਾਂਗਰਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੀਤਲਕੂਚੀ ’ਚ ਚਾਰ ਵਿਅਕਤੀਆਂ ਨੂੰ ਗੋਲੀ ਮਾਰਨ ਦੀ ਸਾਜ਼ਿਸ਼ ਤੋਂ ਪਹਿਲਾਂ ਭਾਜਪਾ ਨੇ ਰਾਜਬੋਂਗਸ਼ੀ ਭਰਾ ਦੀ ਹੱਤਿਆ ਕੀਤੀ ਸੀ। ਸੀਤਲਕੂਚੀ ’ਚ ਪੋਲਿੰਗ ਦੌਰਾਨ ਇਕ ਨੌਜਵਾਨ ਦੀ ਝੜਪ ਦੌਰਾਨ ਮੌਤ ਹੋ ਗਈ ਸੀ। ਮਮਤਾ ਨੇ ਭਾਜਪਾ ’ਤੇ ਪੋਲਿੰਗ ਵਾਲੇ ਦਿਨ ਨੌਜਵਾਨ ਵੋਟਰਾਂ ਦੀ ਹੱਤਿਆ ਨੂੰ ਫਿਰਕੂ ਰੰਗਤ ਦੇਣ ਦੇ ਦੋਸ਼ ਲਾਉਂਦਿਆਂ ਕਿਹਾ,‘‘ਤੁਸੀਂ ਪੱਛਮੀ ਬੰਗਾਲ ਦੇ ਲੋਕਾਂ ਨੂੰ ਵੰਡਣ ਦੇ ਆਪਣੇ ਨਾਪਾਕ ਇਰਾਦਿਆਂ ’ਚ ਕਦੇ ਵੀ ਸਫ਼ਲ ਨਹੀਂ ਹੋਵੋਗੇ। ਇਹ ਉੱਤਰ ਪ੍ਰਦੇਸ਼ ਜਾਂ ਗੁਜਰਾਤ ਨਹੀਂ ਹੈ।’’ ਤ੍ਰਿਣਮੂਲ ਕਾਂਗਰਸ ਆਗੂ ਨੇ ਕਿਹਾ ਕਿ ਉਹ ਸੱਤਾ ਮੁੜ ਹਾਸਲ ਕਰਨ ਮਗਰੋਂ ਹੱਤਿਆ ਕਾਂਡ ਦੀ ਜਾਂਚ ਦੇ ਹੁਕਮ ਦੇਵੇਗੀ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

 ਉਨ੍ਹਾਂ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਕਤਾਰ ’ਚ ਖੜ੍ਹੇ ਵੋਟਰਾਂ ’ਤੇ ਗੋਲੀਆਂ ਚਲਾਉਣ ਦੀ ਹੱਲਾਸ਼ੇਰੀ ਦੇਣ ਵਾਲੀ ਪਾਰਟੀ ਨੂੰ ਵੋਟ ਨਾ ਪਾਉਣ। ਮਮਤਾ ਨੇ ਕਿਹਾ ਕਿ ਭਾਜਪਾ ਨੇ 14 ਲੱਖ ਬੰਗਾਲੀਆਂ ਨੂੰ ਅਸਾਮ ਦੇ ਬੰਦੀ ਕੈਂਪਾਂ ’ਚ ਭੇਜਿਆ ਹੈ ਅਤੇ ਜੇਕਰ ਉਹ ਪੱਛਮੀ ਬੰਗਾਲ ਦੀ ਸੱਤਾ ’ਤੇ ਕਾਬਿਜ਼ ਹੋਈ ਤਾਂ ਤੁਹਾਡੇ ਨਾਲ ਵੀ ਅਜਿਹਾ ਹੀ ਸਲੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ,‘‘ਮੈਂ ਆਪਣੇ ਆਪ ਨੂੰ ਮੁਸਲਮਾਨਾਂ, ਇਸਾਈਆਂ, ਬੋਧੀਆਂ, ਸਿੱਖਾਂ, ਐੱਸਸੀ, ਐੱਸਟੀ, ਓਬੀਸੀ ਅਤੇ ਹੋਰ ਭਾਈਚਾਰਿਆਂ ਤੋਂ ਵੱਖ ਨਹੀਂ ਸਮਝਦੀ। ਅਸੀਂ ਭਾਜਪਾ ਵਾਂਗ ਜਾਤ, ਫਿਰਕੇ ਜਾਂ ਧਰਮ ਦੇ ਨਾਮ ’ਤੇ ਕਿਸੇ ਨੂੰ ਵੱਖ ਨਹੀਂ ਕਰਦੇ। ਅਸੀਂ ਸਾਰਿਆਂ ਨੂੰ ਇਨਸਾਨ ਸਮਝਦੇ ਹਾਂ।’’ 

ਉਨ੍ਹਾਂ ਕਿਹਾ ਕਿ ਭਾਜਪਾ ਦੀ ਸੰਸਦ ਮੈਂਬਰ, ਜੋ ਵਿਧਾਨ ਸਭਾ ਚੋਣ ਵੀ ਲੜ ਰਹੀ ਹੈ, ਨੇ ਖੁਦ ਹੀ ਆਪਣੇ ਕਾਰ ਦੇ ਸ਼ੀਸ਼ੇ ਤੋੜੇ ਸਨ ਤਾਂ ਜੋ ਤ੍ਰਿਣਮੂਲ ਕਾਂਗਰਸ ਨੂੰ ਬਦਨਾਮ ਕੀਤਾ ਜਾ ਸਕੇ। ਉਨ੍ਹਾਂ ਦਾ ਇਸ਼ਾਰਾ ਭਾਜਪਾ ਆਗੂ ਲੌਕਟ ਚੈਟਰਜੀ ਵੱਲ ਸੀ ਜਿਸ ਨੇ ਦੋਸ਼ ਲਾਇਆ ਸੀ ਕਿ ਤ੍ਰਿਣਮੂਲ ਕਾਂਰਗਸ ਦੇ ਵਰਕਰਾਂ ਨੇ ਉਸ ਦੀ ਕਾਰ ਨੂੰ ਨਿਸ਼ਾਨਾ ਬਣਾਇਆ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All