ਖੰਭਾਲੀਆ(ਗੁਜਰਾਤ), 2 ਦਸੰਬਰ
ਗੁਜਰਾਤ ਦੇ ਦਵਾਰਕਾ ਜ਼ਿਲ੍ਹੇ ਵਿੱਚ ਇਕ ਵਿਅਕਤੀ ਨੂੰ ਕਥਿਤ ਤੌਰ ’ਤੇ ਨੰਗਾ ਕਰ ਕੇ ਬਾਜ਼ਾਰ ਵਿੱਚ ਘੁਮਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ ਮੰਗਲਵਾਰ ਨੂੰ ਵਾਪਰੀ, ਜਿਸ ਤੋਂ ਬਾਅਦ ਮੁਲਜ਼ਮਾਂ ਨੇ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਪਾ ਦਿੱਤੀ।-ਏਜੰਸੀ