ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵੱਲੋਂ ਮੰਗਲਵਾਰ ਨੂੰ ਗੈਰ ਸਰਕਾਰੀ ਸੰਸਥਾਵਾਂ, ਸਿਵਲ ਸੁਸਾਇਟੀ ਗਰੁੱਪਾਂ ਅਤੇ ਡਿਵੈਲਪਮੈਂਟ ਭਾਈਵਾਲਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਦੇਸ਼ ਭਰ ਵਿੱਚ ਕੋਵਿਡ ਟੀਕਾਕਰਨ ਮੁਹਿੰਮ ਦਾ ਪਸਾਰ ਕਰਨ ਬਾਰੇ ਚਰਚਾ ਕੀਤੀ ਗਈ। ਜ਼ਿਕਰਯੋਗ ਹੈ ਕਿ ਸਰਕਾਰ ਨੇ ਹਾਲ ਹੀ ਵਿੱਚ ਮਹੀਨਾ ਲੰਬੀ ‘ਹਰ ਘਰ ਦਸਤਕ’ ਮੁਹਿੰਮ ਸ਼ੁਰੂ ਕੀਤੀ ਹੈ ਤਾਂ ਜੋ ਘਰ-ਘਰ ਕੋਵਿਡ-19 ਟੀਕਾਕਰਨ ਦੀ ਖੁਰਾਕ ਉਨ੍ਹਾਂ ਲੋਕਾਂ ਨੂੰ ਮੁਹੱਈਆ ਕਰਵਾਈ ਜਾ ਸਕੇ ਜਿਨ੍ਹਾਂ ਨੇ ਅਜੇ ਟੀਕਾਕਰਨ ਨਹੀਂ ਕਰਵਾਇਆ ਹੈ। ਮੀਟਿੰਗ ਮਗਰੋਂ ਮਾਂਡਵੀਆ ਨੇ ਟਵੀਟ ਕੀਤਾ,‘ਦੇਸ਼ ਨਾਲ ਸਬੰਧਤ ਐੱਨਜੀਓਜ਼ ਤੇ ਸੀਐੱਸਓਜ਼ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਚਰਚਾ ਕੀਤੀ ਗਈ ਕਿ ਸਰਕਾਰ ਤੇ ਇਨ੍ਹਾਂ ਸੰਸਥਾਵਾਂ ਵਿਚਾਲੇ ਸਾਂਝੇਦਾਰੀ ਨੂੰ ਕਿਵੇਂ ਵਧਾਇਆ ਜਾਵੇ ਕਿ ‘ਹਰ ਘਰ ਦਸਤਕ’ ਟੀਕਾਕਰਨ ਮੁਹਿੰਮ ਨੂੰ ਮਜ਼ਬੂਤੀ ਪ੍ਰਦਾਨ ਕੀਤੀ ਜਾ ਸਕੇ। -ਪੀਟੀਆਈ