ਮਾਂਡਵੀਆ ਵੱਲੋਂ ਵਿਸ਼ਵ ਸਿਹਤ ਸੰਸਥਾ ਦੇ ਮੁੱਖ ਵਿਗਿਆਨੀ ਨਾਲ ਮੁਲਾਕਾਤ

ਕੋਵੈਕਸੀਨ ਦੇ ਪ੍ਰਵਾਨਗੀ ਮੁੱਦੇ ਨੂੰ ਲੈ ਕੇ ਗੱਲਬਾਤ ਕੀਤੀ

ਮਾਂਡਵੀਆ ਵੱਲੋਂ ਵਿਸ਼ਵ ਸਿਹਤ ਸੰਸਥਾ ਦੇ ਮੁੱਖ ਵਿਗਿਆਨੀ ਨਾਲ ਮੁਲਾਕਾਤ

ਨਵੀਂ ਦਿੱਲੀ, 12 ਅਗਸਤ

ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਅੱਜ ਵਿਸ਼ਵ ਸਿਹਤ ਸੰਸਥਾ (ਡਬਲਿਊਐੱਚਓ) ਦੇ ਮੁੱਖ ਵਿਗਿਆਨੀ ਡਾ. ਸੋਮਿਆ ਸਵਾਮੀਨਾਥਨ ਨਾਲ ਮੁਲਾਕਾਤ ਕੀਤੀ ਤੇ ਇਸ ਸੰਸਥਾ ਵੱਲੋਂ ਕੋਵੈਕਸੀਨ ਨੂੰ ਦਿੱਤੀ ਜਾਣ ਵਾਲੀ ਪ੍ਰਵਾਨਗੀ ਬਾਰੇ ਗੱਲਬਾਤ ਕੀਤੀ। ਕੋਵੈਕਸੀਨ ਕਰੋਨਾ ਰੋਕੂ ਟੀਕਾ ਹੈ ਜਿਸ ਨੂੰ ਭਾਰਤ ਬਾਇਓਟੈੱਕ ਨੇ ਵਿਕਸਤ ਕੀਤਾ ਹੈ। ਭਾਰਤ ਬਾਇਓਟੈੱਕ ਨੇ ਕੋਵੈਕਸੀਨ ਦੀ ਐਮਰਜੈਂਸੀ ਵਰਤੋਂ ਲਈ ਲੋੜੀਦੇ ਦਸਤਾਵੇਜ਼ 9 ਜੁਲਾਈ ਨੂੰ ਹੀ ਵਿਸ਼ਵ ਸਿਹਤ ਸੰਸਥਾ ਨੂੰ ਸੌਂਪ ਦਿੱਤੇ ਸਨ ਜਿਨ੍ਹਾਂ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਡਾ. ਸਵਾਮੀਨਾਥਨ ਨੇ ਭਾਰਤ ਵਿੱਚ ਕਰੋਨਾ ਨੂੰ ਕਾਬੂ ਹੇਠ ਕਰਨ ਲਈ ਸਰਕਾਰ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All