ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਿਰਸਾ ਮੁੰਡਾ ਦੇ ਪੜਪੋਤੇ ਮੰਗਲ ਮੁੰਡਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਰਾਂਚੀ, 29 ਨਵੰਬਰ ਕਬਾਇਲੀ ਆਗੂ ਬਿਰਸਾ ਮੁੰਡਾ ਦੇ ਪੜਪੋਤੇ ਮੰਗਲ ਮੁੰਡਾ (45) ਦੀ ਅੱਜ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। 25 ਨਵੰਬਰ ਨੂੰ ਸੜਕ ਹਾਦਸੇ ’ਚ ਜ਼ਖਮੀ ਹੋਣ ਮਗਰੋਂ ਰਾਜੇਂਦਰ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਰਿਮਸ) ਵਿੱਚ...
Advertisement

ਰਾਂਚੀ, 29 ਨਵੰਬਰ

ਕਬਾਇਲੀ ਆਗੂ ਬਿਰਸਾ ਮੁੰਡਾ ਦੇ ਪੜਪੋਤੇ ਮੰਗਲ ਮੁੰਡਾ (45) ਦੀ ਅੱਜ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। 25 ਨਵੰਬਰ ਨੂੰ ਸੜਕ ਹਾਦਸੇ ’ਚ ਜ਼ਖਮੀ ਹੋਣ ਮਗਰੋਂ ਰਾਜੇਂਦਰ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਰਿਮਸ) ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਅਧਿਕਾਰੀ ਨੇ ਦੱਸਿਆ ਕਿ ਬਾਅਦ ਰਾਤ 12.30 ਵਜੇ ਉਨ੍ਹਾਂ ਹਸਪਤਾਲ ਵਿੱਚ ਆਖਰੀ ਸਾਹ ਲਿਆ। ਝਾਰਖੰਡ ਦੇ ਖੁੰਟੀ ਜ਼ਿਲ੍ਹੇ ਵਿੱਚ ਵਾਹਨ ਦੀ ਛੱਤ ਤੋਂ ਡਿੱਗਣ ਕਾਰਨ ਮੰਗਲ ਮੁੰਡਾ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲ ਮੁੰਡਾ ਦੀ ਮੌਤ ਨੂੰ ਝਾਰਖੰਡ ਦੇ ਕਬਾਇਲੀ ਸਮਾਜ ਲਈ ਵੱਡਾ ਘਾਟਾ ਦੱਸਿਆ ਹੈ। ਇਸੇ ਤਰ੍ਹਾਂ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਅਤੇ ਰਾਜਪਾਲ ਸੰਤੋਸ਼ ਗੰਗਵਾਰ ਨੇ ਵੀ ਮੰਗਲ ਮੁੰਡਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ ਹੈ। ਉਧਰ ਸਾਬਕਾ ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਝਾਰਖੰਡ ਦੀ ਸਿਹਤ ਪ੍ਰਣਾਲੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ, ‘ਜਦੋਂ ਜ਼ਖਮੀ ਮੰਗਲ ਮੁੰਡਾ ਨੂੰ ਰਿਮਸ ਲਿਆਂਦਾ ਗਿਆ ਤਾਂ ਉਹ ਸਾਰੀ ਰਾਤ ਐਂਬੂਲੈਂਸ ਵਿੱਚ ਪਏ ਰਹੇ।’ -ਪੀਟੀਆਈ

Advertisement

Advertisement
Show comments