ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Manipur: ਮੁੱਖ ਮੰਤਰੀ ਬੀਰੇਨ ਸਿੰਘ ਨੇ ਨਸਲੀ ਹਿੰਸਾ ਲਈ ਮੰਗੀ ਮੁਆਫ਼ੀ

ਸਾਰੇ ਫ਼ਿਰਕਿਆਂ ਨੂੰ ਪਿਛਲੀਆਂ ਗਲਤੀਆਂ ਭੁੱਲ ਕੇ ਇਕੱਠੇ ਰਹਿਣ ਦੀ ਅਪੀਲ ਕੀਤੀ; ਪ੍ਰਧਾਨ ਮੰਤਰੀ ਮੋਦੀ ਵੀ ਮਨੀਪੁਰ ਜਾ ਕੇ ਮੁਆਫੀ ਮੰਗਣ: ਕਾਂਗਰਸ
ਮੁੱਖ ਮੰਤਰੀ ਐੱਨ.ਬੀਰੇਨ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ। ਫੋਟੋ: ਪੀਟੀਆਈ
Advertisement

ਇੰਫਾਲ/ਨਵੀਂ ਦਿੱਲੀ, 31 ਦਸੰਬਰ

ਮਨੀਪੁਰ ਦੇ ਮੁੱਖ ਮੰਤਰੀ ਐੱਨ.ਬੀਰੇਨ ਸਿੰਘ ਨੇ ਸੂਬੇ ਵਿਚ ਹੋਈ ਨਸਲੀ ਹਿੰਸਾ, ਜਿਸ ਵਿਚ 250 ਤੋਂ ਵੱਧ ਲੋਕਾਂ ਦੀ ਜਾਨ ਜਾਂਦੀ ਰਹੀ ਸੀ ਤੇ ਹਜ਼ਾਰਾਂ ਲੋਕ ਘਰੋਂ ਬੇਘਰ ਹੋ ਗਏ ਸਨ, ਲਈ ਮੁਆਫ਼ੀ ਮੰਗੀ ਹੈ। ਉਨ੍ਹਾਂ ਸਾਰੇ ਭਾਈਚਾਰਿਆਂ ਨੂੰ ਅਪੀਲ ਕੀਤੀ ਕਿ ਉਹ ਪਿਛਲੀਆਂ ਗਲਤੀਆਂ ਭੁੱਲ ਕੇ ਸ਼ਾਂਤੀਪੂਰਨ ਤੇ ਖੁਸ਼ਹਾਲ ਰਾਜ ਵਿੱਚ ਇਕੱਠੇ ਰਹਿਣ।

Advertisement

ਮੁੱਖ ਮੰਤਰੀ ਬੀਰੇਨ ਸਿੰਘ ਨੇ ਨਵੇਂ ਸਾਲ ਦੀ ਪੂਰਬਲੀ ਸੰਧਿਆ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪਿਛਲੇ ਤਿੰਨ-ਚਾਰ ਮਹੀਨਿਆਂ ਵਿੱਚ ਸੂਬੇ ਵਿੱਚ ਕੁਝ ਹੱਦ ਤੱਕ ਸ਼ਾਂਤੀ ਰਹੀ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਨਵੇਂ ਸਾਲ ’ਚ ਹਾਲਾਤ ਆਮ ਵਾਂਗ ਹੋ ਜਾਣਗੇ। ਉਨ੍ਹਾਂ ਕਿਹਾ, ‘ਸੂਬੇ ਵਿੱਚ, ਜੋ ਵੀ ਹੋਇਆ, ਉਸ ਲਈ ਮੈਂ ਮੁਆਫ਼ੀ ਚਾਹੁੰਦਾ ਹਾਂ। ਕਈ ਵਿਅਕਤੀਆਂ ਨੇ ਆਪਣੇ ਸਨੇਹੀ ਗੁਆ ਲਏ ਅਤੇ ਕਈਆਂ ਨੂੰ ਆਪਣਾ ਘਰ-ਬਾਹਰ ਛੱਡਣਾ ਪਿਆ। ਮੈਨੂੰ ਅਫਸੋਸ ਹੈ ਅਤੇ ਮੈਂ ਮੁਆਫੀ ਚਾਹੁੰਦਾ ਹਾਂ।’ ਉਨ੍ਹਾਂ ਕਿਹਾ, ‘ਮੈਂ ਸਾਰੇ ਭਾਈਚਾਰਿਆਂ ਨੂੰ ਅਪੀਲ ਕਰਨਾ ਚਾਹਾਂਗਾ ਕਿ ਉਹ ਸਾਡੀਆਂ ਪਿਛਲੀਆਂ ਗਲਤੀਆਂ ਨੂੰ ਭੁੱਲ ਜਾਣ ਅਤੇ ਸਾਨੂੰ ਮੁਆਫ ਕਰਕੇ ਸ਼ਾਂਤੀਪੂਰਨ ਢੰਗ ਨਾਲ ਨਵੇਂ ਸਿਰੇ ਤੋਂ ਜੀਵਨ ਸ਼ੁਰੂ ਕਰਨ।’’

ਉਧਰ ਕਾਂਗਰਸ ਨੇ ਅੱਜ ਪੁੱਛਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮਨੀਪੁਰ ਦਾ ਦੌਰਾ ਕਰ ਕੇ ਅਜਿਹਾ ਕਿਉਂ ਨਹੀਂ ਕਰ ਸਕਦੇ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੁਨੀਆ ਭਰ ਦੀ ਯਾਤਰਾ ਕਰ ਰਹੇ ਹਨ, ਪਰ ਮਨੀਪੁਰ ਜਾਣ ਤੋਂ ਟਲਦੇ ਹਨ। ਰਮੇਸ਼ ਨੇ ਐਕਸ ’ਤੇ ਕਿਹਾ, ‘‘ਪ੍ਰਧਾਨ ਮੰਤਰੀ ਮਨੀਪੁਰ ’ਚ ਜਾ ਕੇ ਇਹੀ ਗੱਲ ਕਿਉਂ ਨਹੀਂ ਕਰ ਸਕਦੇ। ਉਹ 4 ਮਈ 2023 ਤੋਂ ਜਾਣਬੁੱਝ ਕੇ ਸੂਬੇ ਦਾ ਦੌਰਾ ਕਰਨ ਤੋਂ ਗੁਰੇਜ਼ ਕਰ ਰਹੇ ਹਨ।’’ -ਪੀਟੀਆਈ

Advertisement