ਮਨੀਪੁਰ ਦੇ ਮੁੱਖ ਮੰਤਰੀ ਅਸਤੀਫ਼ਾ ਦੇਣ, ਮੋਦੀ ਤੇ ਸ਼ਾਹ ਵੀ ਆਪਣੀ ਜਵਾਬਦੇਹੀ ਤੋਂ ਭੱਜ ਨਹੀਂ ਸਕਦੇ: ਕਾਂਗਰਸ
ਨਵੀਂ ਦਿੱਲੀ, 20 ਜੁਲਾਈ ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਨੀਪੁਰ ਵਿਚ ਔਰਤਾਂ ਦੀ ਨਗਨ ਪਰੇਡ ਦੋਂ ਬਾਰੇ ਦਿੱਤੇ ਬਿਆਨ ਤੋਂ ਬਾਅਦ ਕਿਹਾ ਕਿ ਪ੍ਰਧਾਨ ਮੰਤਰੀ ਨੇ ਸੂਬੇ ਵਿਚ ਜਾਤੀ ਟਕਰਾਅ ਦੇ ਮੁੱਦੇ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਤੇ...
Advertisement
ਨਵੀਂ ਦਿੱਲੀ, 20 ਜੁਲਾਈ
ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਨੀਪੁਰ ਵਿਚ ਔਰਤਾਂ ਦੀ ਨਗਨ ਪਰੇਡ ਦੋਂ ਬਾਰੇ ਦਿੱਤੇ ਬਿਆਨ ਤੋਂ ਬਾਅਦ ਕਿਹਾ ਕਿ ਪ੍ਰਧਾਨ ਮੰਤਰੀ ਨੇ ਸੂਬੇ ਵਿਚ ਜਾਤੀ ਟਕਰਾਅ ਦੇ ਮੁੱਦੇ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਤੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨੂੰ ਵੀ ਅਹੁਦਾ ਛੱਡਣ ਦਾ ਨਿਰਦੇਸ਼ ਨਹੀਂ ਦਿੱਤਾ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਵੀ ਕਿਹਾ ਕਿ ਮੁੱਖ ਮੰਤਰੀ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਆਪਣੀ ਜਵਾਬਦੇਹੀ ਤੋਂ ਭੱਜ ਨਹੀਂ ਸਕਦੇ।
Advertisement
Advertisement