DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Manipur: ਮਨੀਪੁਰ: ਛੇ ਜ਼ਿਲ੍ਹਿਆਂ ਵਿੱਚ ਸਾਰੇ ਵਿਦਿਅਕ ਅਦਾਰੇ ਅਣਮਿੱਥੇ ਸਮੇਂ ਲਈ ਬੰਦ

ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ ਹੁਕਮ ਜਾਰੀ
  • fb
  • twitter
  • whatsapp
  • whatsapp
Advertisement

ਇੰਫਾਲ, 26 ਨਵੰਬਰ

Manipur govt closes all educational institutions for indefinite period in six districts: ਮਨੀਪੁਰ ਸਰਕਾਰ ਨੇ ਅੱਜ ਕਰਫਿਊ ਵਾਲੇ ਛੇ ਜ਼ਿਲ੍ਹਿਆਂ ਵਿੱਚ ਸਕੂਲਾਂ ਅਤੇ ਯੂਨੀਵਰਸਿਟੀਆਂ ਸਣੇ ਸਾਰੇ ਵਿਦਿਅਕ ਅਦਾਰੇ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੇ ਹਨ। ਸਿੱਖਿਆ ਵਿਭਾਗ ਦੇ ਡਾਇਰੈਕਟਰ (ਸਕੂਲ) ਐਲ ਨੰਦ ਕੁਮਾਰ ਤੇ ਸੰਯੁਕਤ ਸਕੱਤਰ ਦਰਯਾਲ ਜੂਲੀ ਨੇ ਇਕ ਵੱਖਰੇ ਨੋਟਿਸ ਵਿਚ ਜ਼ੋਨਲ ਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਸਾਰੇ ਸਕੂਲਾਂ ਨੂੰ ਬੰਦ ਕਰਨ ਲਈ ਬਣਦੇ ਕਦਮ ਚੁੱਕਣ। ਸਿੱਖਿਆ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸਕੂਲ ਅਤੇ ਹੋਰ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦਾ ਫੈਸਲਾ ਗ੍ਰਹਿ ਵਿਭਾਗ ਨਾਲ ਸਲਾਹ ਕਰ ਕੇ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ, ਅਧਿਆਪਕਾਂ ਅਤੇ ਗੈਰ-ਅਧਿਆਪਕ ਸਟਾਫ ਦੀ ਸੁਰੱਖਿਆ ਨੂੰ ਦੇਖਦੇ ਹੋਏ ਛੇ ਜ਼ਿਲ੍ਹਿਆਂ ਇੰਫਾਲ ਵੈਸਟ, ਇੰਫਾਲ ਈਸਟ, ਥੌਬਲ, ਬਿਸ਼ਨੂਪੁਰ, ਕਾਕਚਿੰਗ ਅਤੇ ਜਿਰੀਬਾਮ ਵਿੱਚ ਸਾਰੇ ਵਿਦਿਅਕ ਅਦਾਰੇ ਅਣਮਿੱਥੇ ਸਮੇਂ ਲਈ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਇੱਥੇ 16 ਨਵੰਬਰ ਨੂੰ ਤਿੰਨ ਬੱਚਿਆਂ ਅਤੇ ਤਿੰਨ ਔਰਤਾਂ ਦੀਆਂ ਲਾਸ਼ਾਂ ਬਰਾਮਦ ਹੋਣ ਤੋਂ ਬਾਅਦ ਹਿੰਸਾ ਭੜਕ ਗਈ ਸੀ ਜਿਸ ਤੋਂ ਬਾਅਦ ਕਰਫਿਊ ਲਗਾ ਦਿੱਤਾ ਗਿਆ ਹੈ।

Advertisement

ਇਸ ਤੋਂ ਪਹਿਲਾਂ 24 ਨਵੰਬਰ ਨੂੰ ਸਿੱਖਿਆ ਵਿਭਾਗ ਦੇ ਡਾਇਰੈਕਟਰ (ਸਕੂਲ) ਅਤੇ ਸੰਯੁਕਤ ਸਕੱਤਰ (ਉੱਚ ਅਤੇ ਤਕਨੀਕੀ ਸਿੱਖਿਆ ਵਿਭਾਗ) ਨੇ 25 ਨਵੰਬਰ ਤੋਂ ਆਮ ਜਮਾਤਾਂ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ ਪਰ ਕੁਝ ਘੰਟਿਆਂ ਬਾਅਦ ਹੀ ਉਨ੍ਹਾਂ ਨੇ ਆਪਣੇ ਹੁਕਮ ਰੱਦ ਕਰ ਦਿੱਤੇ। ਗ੍ਰਹਿ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੱਤ ਜ਼ਿਲ੍ਹਿਆਂ ਵਿੱਚੋਂ ਕਿਸੇ ਵਿਚ ਵੀ ਅਣਸੁਖਾਵੀਂ ਘਟਨਾ ਦੀ ਸੂਚਨਾ ਨਹੀਂ ਹੈ।

Advertisement
×