ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Manipur Shutdown ਮਨੀਪੁਰ ਹਿੰਸਾ ਦੇ ਦੋ ਸਾਲ ਮੁਕੰਮਲ ਹੋਣ ’ਤੇ ਅੱਜ ਬੰਦ; ਆਮ ਜਨ ਜੀਵਨ ਪ੍ਰਭਾਵਿਤ

ਹਿੰਸਾ ਵਿਚ ਮਾਰੇ ਗਏ ਲੋਕਾਂ ਦੀ ਯਾਦ ਵਿਚ ਦਿੱਤਾ ਹੈ ਬੰਦ ਦਾ ਸੱਦਾ
ਮਨੀਪੁਰ ਦੇ ਕਾਂਗਪੋਕਪੀ ਜ਼ਿਲ੍ਹੇ ਵਿੱਚ ਸ਼ਨਿੱਚਰਵਾਰ ਨੂੰ ਮੁਜ਼ਾਹਰਾਕਾਰੀਆਂ ਵੱਲੋਂ ਸਾੜਿਆ ਗਿਆ ਵਾਹਨ। ਫੋਟੋ: ਪੀਟੀਆਈ
Advertisement

ਇੰਫਾਲ, 3 ਮਈ

ਮਨੀਪੁਰ ਵਿਚ ਸਾਲ 2023 ਦੌਰਾਨ ਦੋ ਭਾਈਚਾਰਿਆਂ ਵਿਚ ਹਿੰਸਾ ਕਾਰਨ ਵੱਡੀ ਗਿਣਤੀ ਲੋਕ ਮਾਰੇ ਗਏ ਸਨ ਤੇ ਲੋਕਾਂ ਨੂੰ ਆਪਣੇ ਘਰ ਬਾਰ ਛੱਡ ਕੇ ਜਾਣਾ ਪਿਆ ਸੀ। ਇਸ ਦੇ ਦੋ ਸਾਲ ਮੁਕੰਮਲ ਹੋਣ ’ਤੇ ਤੇ ਮਾਰੇ ਗਏ ਲੋਕਾਂ ਦੀ ਯਾਦ ਵਿਚ ਅੱਜ ਮਨੀਪੁਰ ਬੰਦ ਦਾ ਸੱਦਾ ਦਿੱਤਾ ਗਿਆ ਹੈ ਜਿਸ ਕਾਰਨ ਉਥੇ ਆਮ ਜਨ ਜੀਵਨ ਪ੍ਰਭਾਵਿਤ ਹੋਇਆ ਹੈ।

Advertisement

ਇਸ ਮੌਕੇ ਮੈਤਈ ਤੇ ਕੁਕੀ ਭਾਈਚਾਰਿਆਂ ਨੇ ਬੰਦ ਦਾ ਸੱਦਾ ਦਿੱਤਾ ਹੋਇਆ ਹੈ ਜਿਸ ਕਾਰਨ ਅੱਜ ਸਿੱਖਿਆ ਸੰਸਥਾਨ ਬੰਦ ਹਨ ਤੇ ਸੜਕਾਂ ’ਤੇ ਗਿਣਤੀ ਦੇ ਵਾਹਨ ਨਜ਼ਰ ਆ ਰਹੇ ਹਨ। ਦੂਜੇ ਪਾਸੇ ਪ੍ਰਸ਼ਾਸਨ ਨੇ ਇਹਤਿਆਤ ਵਜੋਂ ਨਾਜ਼ੁਕ ਥਾਵਾਂ ’ਤੇ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਹੋਇਆ ਹੈ ਤਾਂ ਕਿ ਕੋਈ ਗੜਬੜ ਨਾ ਹੋਵੇ।

ਇਸ ਦੌਰਾਨ ਇੰਫਾਲ ਵਿਚ ਅੱਜ ਸ਼ਾਮ ਨੂੰ ਮੋਮਬੱਤੀ ਮਾਰਚ ਕੀਤਾ ਜਾਵੇਗਾ ਤੇ ਇਸ ਹਿੰਸਾ ਵਿਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਹਿੰਸਾ ਵਿਚ 260 ਜਣੇ ਮਾਰੇ ਗਏ ਸਨ ਤੇ 1500 ਦੇ ਕਰੀਬ ਜ਼ਖ਼ਮੀ ਹੋ ਗਏ ਸਨ ਤੇ 70 ਹਜ਼ਾਰ ਦੇ ਕਰੀਬ ਲੋਕਾਂ ਨੂੰ ਆਪਣੇ ਘਰ ਬਾਰ ਛੱਡਣੇ ਪਏ ਸਨ।

Advertisement
Show comments