Manipur violence: ਸੁਪਰੀਮ ਕੋਰਟ ਨੇ ਮਨੀਪੁਰ ਦੇ ਮੁੱਖ ਮੰਤਰੀ ਖ਼ਿਲਾਫ਼ ਦੋਸ਼ਾਂ ਵਾਲੀ ਆਡੀਓ ਦੀ ਫੋਰੈਂਸਿਕ ਰਿਪੋਰਟ ਮੰਗੀ
ਮਨੀਪੁਰ ਹਿੰਸਾ ਮਾਮਲੇ ਦੀ ਸੁਣਵਾਈ 24 ਮਾਰਚ ਤੱਕ ਮੁਲਤਵੀ
Advertisement
ਨਵੀਂ ਦਿੱਲੀ, 3 ਫਰਵਰੀ
ਦੇਸ਼ ਦੀ ਸਰਵਉਚ ਅਦਾਲਤ ਨੇ ਮਨੀਪੁਰ ਵਿੱਚ ਨਸਲੀ ਹਿੰਸਾ ’ਚ ਮੁੱਖ ਮੰਤਰੀ ਬੀਰੇਨ ਸਿੰਘ ਬਾਰੇ ਦੋਸ਼ ਲਾਉਣ ਸਬੰਧੀ ਲੀਕ ਹੋਈ ਆਡੀਓ ਕਲਿੱਪ ਦੀ ਪ੍ਰਮਾਣਿਕਤਾ ਨੂੰ ਜਾਂਚਣ ਲਈ ਸੀਲਬੰਦ ਫੋਰੈਂਸਿਕ ਰਿਪੋਰਟ ਮੰਗੀ ਹੈ। ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੈ ਕੁਮਾਰ ਦੇ ਬੈਂਚ ਨੇ ਅੱਜ ਕੁਕੀ ਆਰਗੇਨਾਈਜ਼ੇਸ਼ਨ ਫਾਰ ਹਿਊਮਨ ਰਾਈਟਸ ਟਰੱਸਟ ਵੱਲੋਂ ਦਾਇਰ ਪਟੀਸ਼ਨ ’ਤੇ ਸੀਐੱਫਐੱਸਐੱਲ ਤੋਂ ਛੇ ਹਫ਼ਤਿਆਂ ਅੰਦਰ ਰਿਪੋਰਟ ਮੰਗਦਿਆਂ ਮਾਮਲੇ ਦੀ ਸੁਣਵਾਈ 24 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ। -ਪੀਟੀਆਈ
Advertisement
Advertisement