ਮਨੀਪੁਰ: ਕਾਂਗਪੋਕਪੀ ਤੇ ਇੰਫਾਲ ਪੱਛਮੀ ਜ਼ਿਲ੍ਹਿਆਂ ਤੋਂ ਹਥਿਆਰ ਬਰਾਮਦ
ਮਨੀਪੁਰ ਵਿੱਚ ਸੁਰੱਖਿਆ ਬਲਾਂ ਨੇ ਕਾਂਗਪੋਕਪੀ ਅਤੇ ਇੰਫਾਲ ਪੱਛਮੀ ਜ਼ਿਲ੍ਹਿਆਂ ਤੋਂ ਹਥਿਆਰ ਅਤੇ ਹੋਰ ਅਸਲਾ ਬਰਾਮਦ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਇਸ ਦੇ ਨਾਲ ਹੀ ਜਬਰੀ ਵਸੂਲੀ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵੱਖ-ਵੱਖ ਪਾਬੰਦੀਸ਼ੁਦਾ ਜਥੇਬੰਦੀਆਂ ਨਾਲ ਸਬੰਧਤ ਛੇ...
Advertisement
ਮਨੀਪੁਰ ਵਿੱਚ ਸੁਰੱਖਿਆ ਬਲਾਂ ਨੇ ਕਾਂਗਪੋਕਪੀ ਅਤੇ ਇੰਫਾਲ ਪੱਛਮੀ ਜ਼ਿਲ੍ਹਿਆਂ ਤੋਂ ਹਥਿਆਰ ਅਤੇ ਹੋਰ ਅਸਲਾ ਬਰਾਮਦ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਇਸ ਦੇ ਨਾਲ ਹੀ ਜਬਰੀ ਵਸੂਲੀ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵੱਖ-ਵੱਖ ਪਾਬੰਦੀਸ਼ੁਦਾ ਜਥੇਬੰਦੀਆਂ ਨਾਲ ਸਬੰਧਤ ਛੇ ਦਹਿਸ਼ਤਗਰਦਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਬੀਤੇ ਦਿਨ ਕਾਂਗਪੋਕਪੀ ਜ਼ਿਲ੍ਹੇ ਦੇ ਕੋਟਜ਼ਿਮ ਵਿੱਚ ਇੱਕ ਹੈਕਲਰ ਐਂਡ ਕੋਚ ਰਾਈਫਲ, ਦੋ ਬੋਲਟ ਐਕਸ਼ਨ ਰਾਈਫਲਾਂ, ਦੋ ਦੇਸੀ ਮੋਰਟਾਰ ਅਤੇ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ। ਇਸੇ ਤਰ੍ਹਾਂ ਇੰਫਾਲ ਪੱਛਮੀ ਜ਼ਿਲ੍ਹੇ ਦੇ ਕਾਂਗਲਾਤੋਂਬੀ ਖੇਤਰ ’ਚੋਂ ਵੀ ਇੱਕ ਸਬ-ਮਸ਼ੀਨਗੰਨ, ਰਾਈਫਲਾਂ, ਪਿਸਤੌਲ ਅਤੇ ਹੋਰ ਅਸਲਾ ਬਰਾਮਦ ਕੀਤਾ ਗਿਆ। ਇਸੇ ਤਰ੍ਹਾਂ ਸੁਰੱਖਿਆ ਬਲਾਂ ਨੇ ਇੰਫਾਲ ਪੂਰਬੀ ਅਤੇ ਪੱਛਮੀ, ਬਿਸ਼ਨੂਪੁਰ ਅਤੇ ਕਾਕਚਿੰਗ ਜ਼ਿਲ੍ਹਿਆਂ ਤੋਂ ਛੇ ਦਹਿਸ਼ਤਗਰਦਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
Advertisement
Advertisement
×