ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਾਰਟੀ ਦੇ ਆਗੂ ਮਨੀਸ਼ ਸ਼ਰਮਾ ਨੂੰ ਇੰਡੀਅਨ ਯੂਥ ਕਾਂਗਰਸ (ਆਈ ਵਾਈ ਸੀ) ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ।ਆਈ ਵਾਈ ਸੀ ਦੇ ਇਸ ਤੋਂ ਪਹਿਲਾਂ ਇੰਚਾਰਜ ਰਹੇ ਕ੍ਰਿਸ਼ਨਾ ਅੱਲਾਵਾਰੂ ਇਸ ਵੇਲੇ ਬਿਹਾਰ ਵਿੱਚ ਪਾਰਟੀ ਮਾਮਲਿਆਂ ਦੇ ਇੰਚਾਰਜ ਹਨ, ਜਿੱਥੇ 6 ਤੇ 11 ਨਵੰਬਰ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ।ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਨੇ ਤੁਰੰਤ ਪ੍ਰਭਾਵ ਨਾਲ ਮਨੀਸ਼ ਸ਼ਰਮਾ ਨੂੰ ਇੰਡੀਅਨ ਯੂਥ ਕਾਂਗਰਸ ਦਾ ਇੰਚਾਰਜ ਨਿਯੁਕਤ ਕਰ ਦਿੱਤਾ ਹੈ।