ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸਿਹਤ ਠੀਕ ਨਾ ਹੋਣ ਕਾਰਨ ਅੱਜ ਏਮਸ ਵਿਚ ਦਾਖਲ ਕਰਵਾਇਆ ਗਿਆ। ਸੂਤਰਾਂ ਮੁਤਾਬਕ ਦੋ ਦਿਨ ਪਹਿਲਾਂ ਉਨ੍ਹਾਂ ਨੂੰ ਬੁਖਾਰ ਸੀ ਤੇ ਅੱਜ ਡਾਕਟਰਾਂ ਦੀ ਸਲਾਹ ਉਤੇ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ ਤੇ ਫ਼ਿਕਰ ਕਰਨ ਦੀ ਕੋਈ ਗੱਲ ਨਹੀਂ ਹੈ। ਇਸੇ ਸਾਲ ਅਪਰੈਲ ਵਿਚ ਡਾ. ਮਨਮੋਹਨ ਕਰੋਨਾ ਤੋਂ ਵੀ ਪੀੜਤ ਹੋਏ ਸਨ। -ਪੀਟੀਆਈ