ਨਵੀਂ ਦਿੱਲੀ/ਜੰਮੂ, 4 ਮਾਰਚ
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਅੱਜ ਇੱਥੇ ਏਮਸ ’ਚ ਕੋਵਿਡ-19 ਵੈਕਸੀਨ ਦੀ ਪਹਿਲੀ ਡੋਜ਼ ਲਈ। ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਨੇ ਵੀ ਕਰੋਨਾ ਦਾ ਟੀਕਾ ਲਗਵਾਇਆ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਵੀ ਕਰੋਨਾ ਦਾ ਟੀਕਾ ਲਗਵਾਇਆ ਹੈ। ਇਸੇ ਤਰ੍ਹਾਂ ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ ਜੰਮੂ ਦੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ’ਚ ਕਰੋਨਾ ਦਾ ਟੀਕਾ ਲਗਵਾਇਆ। ਇਸੇ ਦੌਰਾਨ ਕੋਟਾ ’ਚ ਕਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਲੈਣ ਤੋਂ ਇੱਕ ਦਿਨ ਬਾਅਦ 60 ਸਾਲਾ ਵਿਅਕਤੀ ਬਹਾਦੁਰ ਸਿੰਘ ਰਾਜਪੂਤ ਦੀ ਮੌਤ ਹੋ ਗਈ। ਡਾਕਟਰਾਂ ਨੇ ਕਿਹਾ ਕਿ ਮੌਤ ਦੇ ਅਸਲ ਕਾਰਨ ਜਾਣਨ ਲਈ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। -ਪੀਟੀਆਈ