ਜੰਮੂ, 29 ਜੂਨ
ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ ਅੱਜ ਸਵੇਰੇ ਜੰਮੂ ਸ਼ਹਿਰ ਦੇ ਭਗਵਤੀ ਨਗਰ ਬੇਸ ਕੈਂਪ ਤੋਂ ਸਾਲਾਨਾ ਅਮਰਨਾਥ ਯਾਤਰਾ ਲਈ ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਕਸ਼ਮੀਰ ਦੇ ਪਹਿਲਗਾਮ ਅਤੇ ਬਾਲਟਾਲ ਬੇਸ ਕੈਂਪਾਂ ਦੀ ਯਾਤਰਾ ਲਈ ਰਵਾਨਾ ਕੀਤਾ। ਪਵਿੱਤਰ ਗੁਫਾ ‘ਚ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ 43 ਦਿਨਾਂ ਦੀ ਯਾਤਰਾ ਵੀਰਵਾਰ ਨੂੰ ਕਸ਼ਮੀਰ ਦੇ ਦੋਹਾਂ ਬੇਸ ਕੈਂਪਾਂ ਤੋਂ ਸ਼ੁਰੂ ਹੋਵੇਗੀ ਅਤੇ 11 ਅਗਸਤ ਨੂੰ ਰੱਖੜੀ ਮੌਕੇ ਸਮਾਪਤ ਹੋਵੇਗੀ।