ਜੋਗਿੰਦਰ ਸਿੰਘ ਮਾਨ
ਮਾਨਸਾ, 3 ਮਾਰਚ
ਇਥੋਂ ਦੇ ਬੱਸ ਅੱਡੇ ਵਿਚੋਂ ਗੁਰਸਿੱਖ ਬੱਚੇ ਦੀ ਲਾਸ਼ ਮਿਲਣ ਦੇ ਮਾਮਲੇ ’ਚ ਪੁਲੀਸ ਨੇ ਬੱਚੇ ਦੀ ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐੱਸਪੀ ਡੀ. ਮਨਮੋਹਨ ਸਿੰਘ ਔਲਖ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸੰਦੀਪ ਕੌਰ ਪਤਨੀ ਹਰਪ੍ਰੀਤ ਸਿੰਘ ਵਾਸੀ ਬਿਲਾਸਪੁਰ (ਮੋਗਾ) ਨੇ ਆਪਣੇ ਭਤੀਜੇ ਦੀ ਸ਼ਨਾਖ਼ਤ ਅਗਮਜੋਤ ਸਿੰਘ (7) ਵਜੋਂ ਕਰਦਿਆਂ ਦੋਸ਼ ਲਗਾਇਆ ਕਿ ਕਤਲ ਉਸ ਦੀ ਭਰਜਾਈ ਵੀਰਪਾਲ ਕੌਰ ਵਾਸੀ ਤਲਵੰਡੀ ਸਾਬੋ ਨੇ ਕੀਤਾ। ਮੁੱਢਲੀ ਜਾਂਚ ‘ਚ ਖ਼ੁਲਾਸਾ ਹੋਇਆ ਕਿ ਮੁਲਜ਼ਮ ਦਾ ਪਤੀ 3 ਸਾਲ ਤੋਂ ਬਠਿੰਡਾ ਜੇਲ੍ਹ ‘ਚ ਬੰਦ ਹੈ ਅਤੇ ਇਹ ਔਰਤ ਆਪਣੀ ਮਰਜ਼ੀ ਨਾਲ ਜ਼ਿੰਦਗੀ ਕਿਸੇ ਹੋਰ ਨਾਲ ਬਤੀਤ ਕਰਨਾ ਚਾਹੁੰਦੀ ਸੀ। ਇਸ ਲਈ ਉਸ ਨੇ ਵਾਰਦਾਤ ਕੀਤੀ। ਪੁਲੀਸ ਨੇ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਰਿਮਾਂਡ ਹਾਸਲ ਕਰਕੇ ਪੁੱਛ-ਪੜਤਾਲ ਕੀਤੀ ਜਾਵੇਗੀ।