ਪੁਣੇ, 20 ਮਈ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅਮਰੀਕਾ ਵਰਗੇ ਅਮੀਰ ਦੇਸ਼ਾਂ ਦੇ ਵੀ ਮਹਿੰਗਾਈ ਤੋਂ ਪ੍ਰਭਾਵਿਤ ਹੋਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੂੰ ਇਸ ਸਬੰਧੀ ‘ਦੋਸ਼ੀ’ ਮਹਿਸੂਸ ਨਹੀਂ ਕਰਨਾ ਚਾਹੀਦਾ। ਇੱਥੇ ਪਾਰਟੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਜਪਾ ਨੇਤਾ ਨੇ ਕਿਹਾ ਕਿ ਰੂਸ-ਯੂਕਰੇਨ ਸੰਕਟ ਦੇ ਚੱਲਦਿਆਂ ਆਲਮੀ ਸਪਲਾਈ ਲੜੀਆਂ ਵਿੱਚ ਵਿਘਨ ਪਿਆ ਹੈ ਅਤੇ ਦਰਾਮਦ ਤੇ ਬਰਾਮਦ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ, ‘‘ਇਸ ਸਥਿਤੀ ਵਿੱਚ ਇਹ ਸਪੱਸ਼ਟ ਹੈ ਕਿ ਇਸ ਦਾ ਕਿਸੇ ਵੀ ਦੇਸ਼ ’ਤੇ ਅਸਰ ਪਵੇਗਾ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਸਭ ਤੋਂ ਅਮੀਰ ਮੁਲਕ ਅਮਰੀਕਾ ਵਿੱਚ ਮਹਿੰਗਾਈ ਪਿਛਲੇ 40 ਸਾਲਾਂ ਵਿੱਚ ਸਭ ਤੋਂ ਸਿਖਰ ’ਤੇ ਹੈ। ਘੱਟੋ-ਘੱਟੋ ਭਾਰਤ ਦੀ ਸਥਿਤੀ ਬੇਹਤਰ ਹੈ। ਸਾਨੂੰ ਦੋਸ਼ੀ ਮਹਿਸੂਸ ਨਹੀਂ ਕਰਨਾ ਚਾਹੀਦਾ।’’ -ਪੀਟੀਆਈ