ਨਵੀਂ ਦਿੱਲੀ, 5 ਅਗਸਤ
ਭਾਰਤੀ ਹਾਕੀ ਟੀਮ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਸਣੇ ਲਗਪਗ ਸਾਰੀਆਂ ਹਸਤੀਆਂ ਨੇ ਵਧਾਈ ਦਿੱਤੀ ਹੈ। ਸ੍ਰੀ ਕੋਵਿੰਦ ਨੇ ਕਿਹਾ,‘‘ 41 ਸਾਲ ਬਾਅਦ ਓਲੰਪਿਕਸ ਵਿੱਚ ਤਗਮਾ ਜਿੱਤਣ ਵਾਲੀ ਭਾਰਤੀ ਟੀਮ ਨੂੰ ਵਧਾਈ।” ਪ੍ਰਧਾਨ ਮੰਤਰੀ ਨੇ ਇਸ ਇਸ ਜਿੱਤ ਨੂੰ ਇਤਿਹਾਸਕ ਕਰਾਰ ਦਿੱਤਾ। ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਨੇ ਦੇਸ਼ ਦੀ ਹਾਕੀ ਵਿੱਚ ਨਵੀਂ ਰੂਹ ਫੂਕ ਦਿੱਤੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਅੱਜ ਦਾ ਦਿਨ ਭਾਰਤੀਆਂ ਲਈ ਮਾਣ ਦਾ ਦਿਨ ਹੈ।