ਸੁਰੱਖਿਆ ਬਲਾਂ ਨਾਲ ਗੋਲੀਬਾਰੀ ਦੌਰਾਨ ਮਾਓਵਾਦੀ ਹਲਾਕ
ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ਵਿੱਚ ਲਾਲ ਬਾਗੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਹੋਈ ਗੋਲੀਬਾਰੀ ਵਿੱਚ ਪਾਬੰਦੀਸ਼ੁਦਾ ਸੀਪੀਆਈ (ਮਾਓਵਾਦੀ) ਦਾ ਇੱਕ ਮੈਂਬਰ ਮਾਰਿਆ ਗਿਆ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਮੁਕਾਬਲਾ ਅੱਜ ਸਵੇਰੇ ਗੋਇਲਕੇਰਾ ਪੁਲੀਸ ਸਟੇਸ਼ਨ ਦੇ ਖੇਤਰ ਅਧੀਨ ਸੌਤਾ...
Advertisement
ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ਵਿੱਚ ਲਾਲ ਬਾਗੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਹੋਈ ਗੋਲੀਬਾਰੀ ਵਿੱਚ ਪਾਬੰਦੀਸ਼ੁਦਾ ਸੀਪੀਆਈ (ਮਾਓਵਾਦੀ) ਦਾ ਇੱਕ ਮੈਂਬਰ ਮਾਰਿਆ ਗਿਆ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਮੁਕਾਬਲਾ ਅੱਜ ਸਵੇਰੇ ਗੋਇਲਕੇਰਾ ਪੁਲੀਸ ਸਟੇਸ਼ਨ ਦੇ ਖੇਤਰ ਅਧੀਨ ਸੌਤਾ ਵਿੱਚ ਸੁਰੱਖਿਆ ਬਲਾਂ ਵੱਲੋਂ ਇੱਕ ਤਲਾਸ਼ੀ ਮੁਹਿੰਮ ਦੌਰਾਨ ਹੋਇਆ।
ਕੋਲਹਾਨ ਦੇ ਇੰਸਪੈਕਟਰ ਜਨਰਲ ਆਫ਼ ਪੁਲੀਸ ਮਨੋਜ ਕੌਸ਼ਿਕ ਨੇ ਪੀਟੀਆਈ ਨੂੰ ਦੱਸਿਆ, "ਮਾਓਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਗੋਲੀਬਾਰੀ ਹੋਈ, ਜਿਸ ਵਿੱਚ ਸੀਪੀਆਈ (ਮਾਓਵਾਦੀ) ਦਾ ਇੱਕ ਮੈਂਬਰ ਮਾਰਿਆ ਗਿਆ।" ਕੋਲਹਾਨ ਦੇ ਡੀਆਈਜੀ ਅਨੁਰੰਜਨ ਕਿਸਪੋਟਾ ਨੇ ਪੀਟੀਆਈ ਨੂੰ ਦੱਸਿਆ ਕਿ ਤਲਾਸ਼ੀ ਮੁਹਿੰਮ ਜਾਰੀ ਹੈ। ਪੀਟੀਆਈ
Advertisement
Advertisement
×