ਨਵੀਂ ਦਿੱਲੀ, 31 ਮਾਰਚ
ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਅਗਵਾਈ ਕਰਨ ਵਾਲੇ ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ 10 ਅਪਰੈਲ ਨੂੰ ਕੇਐੱਮਪੀ ਐਕਸਪ੍ਰੈੱਸ ਵੇਅ 24 ਘੰਟਿਆਂ ਲਈ ਜਾਮ ਕੀਤਾ ਜਾਵੇਗਾ। ਮੋਰਚੇ ਦੀ ਬੈਠਕ ਵਿੱਚ ਇਹ ਫ਼ੈਸਲਾ ਵੀ ਕੀਤਾ ਗਿਆ ਕਿ ਮਈ ਦੇ ਪਹਿਲੇ ਹਫ਼ਤੇ ਸੰਸਦ ਵੱਲ ਪੈਦਲ ਮਾਰਚ ਕੀਤਾ ਜਾਵੇਗਾ ਤੇ ਇਸ ਬਾਰੇ ਤਰੀਕ ਦਾ ਐਲਾਨ ਛੇਤੀ ਕੀਤਾ ਜਾਵੇਗਾ।