ਖੇਤੀ ਕਾਨੂੰਨਾਂ ਖ਼ਿਲਾਫ਼ ਮਾਰਚ: ਰਾਹੁਲ ਗਾਂਧੀ ਟਰੈਕਟਰ ਚਲਾ ਕੇ ਸੰਸਦ ਪਹੁੰਚੇ

ਪੁਲੀਸ ਨੇ ਰਣਦੀਪ ਸੁਰਜੇਵਾਲਾ ਤੇ ਬੀ.ਵੀ. ਸ੍ਰੀਨਿਵਾਸ ਸਣੇ ਹੋਰ ਕਈ ਕਾਂਗਰਸੀ ਹਿਰਾਸਤ ’ਚ ਲਏ

ਨਵੀਂ ਦਿੱਲੀ, 26 ਜੁਲਾਈ

ਕਾਂਗਰਸੀ ਨੇਤਾ ਰਾਹੁਲ ਗਾਂਧੀ ਟਰੈਕਟਰ ਚਲਾ ਕੇ ਪਾਰਟੀ ਦੇ ਹੋਰ ਸੰਸਦ ਮੈਂਬਰਾਂ ਨਾਲ ਸੋਮਵਾਰ ਨੂੰ ਸੰਸਦ ਦੇ ਅਹਾਤੇ ਦੇ ਗੇਟ ਤੱਕ ਪਹੁੰਚੇ ਅਤੇ ਕੇਂਦਰ ਸਰਕਾਰ ਤੋਂ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਮਗਰੋਂ ਪੁਲੀਸ ਨੇ ਪਾਰਟੀ ਦੇ ਕੁਝ ਨੇਤਾਵਾਂ ਨੂੰ ਹਿਰਾਸਤ ’ਚ ਲਿਆ ਹੈ। ਰਾਹੁਲ ਗਾਂਧੀ ਨਾਲ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ, ਰਵਨੀਤ ਸਿੰਘ ਬਿੱਟੂ ਤੇ ਦੀਪੇਂਦਰ ਸਿੰਘ ਹੁੱਡਾ ਨੇ ਵੀ ਖੇਤੀ ਕਾਨੂੰਨਾਂ ਵਿਰੋਧ ਬੈਨਰ ਚੁੱਕੇ ਸਨ ਅਤੇ ਉਨ੍ਹਾਂ ਨੇ ਨਾਅਰੇਬਾਜ਼ੀ ਵੀ ਕੀਤੀ। ਰਾਹੁਲ ਗਾਂਧੀ ਨੇ ਪੱਤਰਕਾਰਾਂ ਨੂੰ ਕਿਹਾ, ‘ਇਹ ਖੇਤੀ ਕਾਨੂੰਨ ਸਿਰਫ ਦੋ-ਤਿੰਨ ਉਦਯੋਗਪਤੀਆਂ ਨੂੰ ਫਾਇਦਾ ਪਹੁੰਚਾਉਣ ਲਈ ਬਣਾਏ ਗਏ ਹਨ। ਸਾਰਾ ਦੇਸ਼ ਜਾਣਦਾ ਹੈ ਕਿ ਇਹ ਕਾਨੂੰਨ ਕਿਨ੍ਹਾਂ ਲਈ ਲਿਆਂਦੇ ਗਏ ਹਨ। ਇਹ ਕਾਨੂੰਨ ਕਿਸਾਨਾਂ ਲਈ ਲਾਹੇਵੰਦ ਨਹੀਂ ਹਨ ਅਤੇ ਇਸ ਕਰਕੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾ ਰਿਹਾ।’

ਇਸੇ ਦੌਰਾਨ ਮਾਰਚ ਵਿੱਚ ਸ਼ਾਮਲ ਕਾਂਗਰਸੀ ਨੇਤਾ ਰਣਦੀਪ ਸੁਰਜੇਵਾਲਾ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਬੀ.ਵੀ. ਸ੍ਰੀਨਿਵਾਸ ਸਣੇ ਪਾਰਟੀ ਦੇ ਹੋਰ ਕਈ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲੈ ਲਿਆ ਅਤੇ ਉਨ੍ਹਾਂ ਨੂੰ ਮੰਦਰ ਮਾਰਗ ਥਾਣੇ ਲਿਜਾਇਆ ਗਿਆ। ਰਣਦੀਪ ਸੁਰਜੇਵਾਲ ਨੇ ਕਿਹਾ, ‘ਅਸੀਂ ਅਜਿਹੀਆਂ ਕਾਰਵਾਈਆਂ ਅੱਗੇ ਨਹੀਂ ਝੁਕਾਂਗੇ। ਰਾਹੁਲ ਗਾਂਧੀ ਦੀ ਅਗਵਾਈ ਹੇਠ ਇਹ ਸੰਘਰਸ਼ ਜਾਰੀ ਰਹੇਗਾ ਅਤੇ ਅਸੀਂ ਮੋਦੀ ਸਰਕਾਰ ਨੂੰ 62 ਕਰੋੜ ਕਿਸਾਨਾਂ ਦੇ ਹੱਕ ਦੋ-ਤਿੰਨ ਉਦਯੋਗਪਤੀਆਂ ਦੇ ਹੱਥਾਂ ਵਿੱਚ ਨਹੀਂ ਦੇਣ ਦਿਆਂਗੇ।’ ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਚੰਨੀ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਭਾਜਪਾ ਸ਼ਾਮਲ ਨਾ ਹੋਈ; ...

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਫਾਰੂਕ ਅਬਦੁੱਲ੍ਹਾ ਵੱਲੋਂ ਪਾਕਿਸਤਾਨ ਨਾਲ ਗੱਲਬਾਤ ਕਰਨ ਦੇ ਦਿੱਤੇ ਗਏ ਸੁ...

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦਾ ਮੁਆਵਜ਼ਾ ਮੰਗਿਆ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਬਜਰੰਗ ਦਲ ਦੇ ਕਾਰਕੁਨਾਂ ਨੇ ਸੈੱਟ ’ਤੇ ਪਹੁੰਚ ਕੇ ਭੰਨਤੋੜ ਕੀਤੀ

ਸ਼ਹਿਰ

View All