ਨਵੀਂ ਦਿੱਲੀ, 17 ਮਈ
ਪਤਨੀ ਨਾਲ ਉਸ ਦੀ ਸਹਿਮਤੀ ਤੋਂ ਬਿਨਾਂ ਸਰੀਰਕ ਸਬੰਧ ਬਣਾਉਣ (ਮੈਰੀਟਲ ਰੇਪ) ਨੂੰ ਅਪਰਾਧ ਦੀ ਸ਼੍ਰੇਣੀ ਵਿੱਚ ਸ਼ਾਮਲ ਕਰਨ ਦੇ ਮਾਮਲੇ ’ਤੇ ਦਿੱਲੀ ਹਾਈ ਕੋਰਟ ਦੇ ਵੰਡਵੇਂ ਫੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਸੁਪਰੀਮ ਕੋਰਟ ’ਚ ਅਪੀਲ ਖ਼ੁਸ਼ਬੂ ਸੈਫ਼ੀ ਵੱਲੋਂ ਦਾਖ਼ਲ ਕੀਤੀ ਗਈ ਹੈ, ਜੋ ਹਾਈ ਕੋਰਟ ਵਿੱਚ ਅਪੀਲ ਦਾਖ਼ਲ ਕਰਨ ਵਾਲੇ ਪਟੀਸ਼ਨਰਾਂ ’ਚੋਂ ਇਕ ਹੈ। ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਪਟੀਸ਼ਨਰਾਂ ਨੂੰ ਸਿਖਰਲੀ ਅਦਾਲਤ ’ਚ ਜਾਣ ਦੀ ਖੁੱਲ੍ਹ ਦਿੱਤੀ ਸੀ।