ਨਵੀਂ ਦਿੱਲੀ, 15 ਜਨਵਰੀ
ਦੇਸ਼ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ (ਐੱਮਐੱਸਆਈ) ਨੇ ਆਪਣੇ ਵੱਖ-ਵੱਖ ਮਾਡਲਾਂ ਦੀਆਂ ਕੀਮਤਾਂ ‘ਚ 4.3 ਫੀਸਦੀ ਤੱਕ ਦਾ ਵਾਧਾ ਕੀਤਾ ਹੈ। ਅੱਜ ਇਹ ਜਾਣਕਾਰੀ ਦਿੰਦੇ ਹੋਏ ਕੰਪਨੀ ਨੇ ਕਿਹਾ ਕਿ ਉਤਪਾਦਨ ਲਾਗਤ ‘ਚ ਵਾਧੇ ਦੇ ਬੋਝ ਨੂੰ ਘੱਟ ਕਰਨ ਲਈ ਇਹ ਕਦਮ ਚੁੱਕਿਆ ਹੈ। ਕੰਪਨੀ ਨੇ ਆਪਣੇ ਵੱਖ-ਵੱਖ ਮਾਡਲਾਂ ਦੀਆਂ ਕੀਮਤਾਂ ‘ਚ 0.1 ਤੋਂ 4.3 ਫੀਸਦੀ ਤੱਕ ਦਾ ਵਾਧਾ ਕੀਤਾ ਹੈ।