ਬੁਲਢਾਣਾ, 2 ਜੁਲਾਈ
ਮਹਾਰਾਸ਼ਟਰ ਦੇ ਬੁਲਢਾਣਾ ਜ਼ਿਲ੍ਹੇ ਵਿੱਚ ਬੱਸ ਹਾਦਸੇ ’ਚ ਜਾਨ ਗਵਾਉਣ ਵਾਲੇ 25 ਵਿੱਚੋਂ 24 ਜਣਿਆਂ ਦਾ ਅੱਜ ਸਮੂਹਿਕ ਤੌਰ ’ਤੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇੱਕ ਵਿਅਕਤੀ ਦੀ ਲਾਸ਼ ਅੰਤਿਮ ਰਸਮਾਂ ਲਈ ਉਸ ਦੇ ਪਰਿਵਾਰ ਨੂੰ ਸੌਂਪੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬੱਸ ਵਿੱਚ ਅੱਗ ਲੱਗਣ ਕਾਰਨ ਜ਼ਿਆਦਾਤਰ ਲੋਕਾਂ ਦੀਆਂ ਲਾਸ਼ਾਂ ਬੁਰੀ ਤਰ੍ਹਾਂ ਸੜ ਗਈਆਂ ਸਨ, ਜਿਸ ਕਾਰਨ ਉਨ੍ਹਾਂ ਦੀ ਪਛਾਣ ਕਰਨੀ ਮੁਸ਼ਕਲ ਸੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲਾਸ਼ਾਂ ਦੀ ਡੀਐੱਨਏ ਜਾਂਚ ਕਰਵਾਉਣ ਦੀ ਬਜਾਏ ਉਨ੍ਹਾਂ ਦਾ ਸਮੂਹਿਕ ਸਸਕਾਰ ਕਰਨ ਲਈ ਮਨਾਇਆ ਗਿਆ। ਅੱਜ ਬੁਲਢਾਣਾ ਦੇ ਵੈਕੁੰਠ ਧਾਮ ਹਿੰਦੂ ਸਮਸ਼ਾਨ ਘਾਟ ਵਿੱਚ 24 ਲਾਸ਼ਾਂ ਦਾ ਸਮੂਹਿਕ ਸਸਕਾਰ ਕੀਤਾ ਗਿਆ। ਮੌਕੇ ’ਤੇ ਮੌਜੂਦ ਮਹਾਰਾਸ਼ਟਰ ਦੇ ਮੰਤਰੀ ਗਿਰੀਸ਼ ਮਹਾਜਨ ਨੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। -ਪੀਟੀਆਈ