ਨਵੀਂ ਦਿੱਲੀ, 16 ਨਵੰਬਰ
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਇੰਟਰਨੈੱਟ ‘ਤੇ ਬੱਚਿਆਂ ਦੇ ਜਿਨਸੀ ਸ਼ੋਸ਼ਣ ਬਾਰੇ ਸਮੱਗਰੀ ਦੇ ਪ੍ਰਸਾਰਨ ਨਾਲ ਸਬੰਧਤ ਦਰਜ 23 ਮਾਮਲਿਆਂ ’ਤੇ ਕਾਰਵਾਈ ਕਰਦਿਆਂ 14 ਰਾਜਾਂ ਵਿੱਚ 83 ਲੋਕਾਂ ਨਾਲ ਸਬੰਧਤ 76 ਥਾਵਾਂ ‘ਤੇ ਛਾਪੇ ਮਾਰੇ।ਸੀਬੀਆਈ ਦੇ ਬੁਲਾਰੇ ਆਰਸੀ ਜੋਸ਼ੀ ਨੇ ਦੱਸਿਆ ਕਿ ਆਂਧਰਾ ਪ੍ਰਦੇਸ਼, ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਬਿਹਾਰ, ਉੜੀਸਾ, ਤਾਮਿਲਨਾਡੂ, ਰਾਜਸਥਾਨ, ਮਹਾਰਾਸ਼ਟਰ, ਗੁਜਰਾਤ, ਹਰਿਆਣਾ, ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਵਿੱਚ ਤਲਾਸ਼ੀ ਲਈ ਜਾ ਰਹੀ ਹੈ।